10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਅਨੰਦਪੁਰ ਸਾਹਿਬ 'ਚ ਭਲਕੇ ਹੋਵੇਗਾ ਵਿਸ਼ੇਸ਼ ਵਿਦਿਆਰਥੀ ਸੈਸ਼ਨ : ਕੁਲਤਾਰ ਸਿੰਘ ਸਿੱਧਵਾਂ

ਚੰਡੀਗੜ੍ਹ, 25 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੱਧਵਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ 26 ਨਵੰਬਰ ਨੂੰ ਵਿਸ਼ੇਸ਼ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ...

ਅਜੀਤ ਡੈਸਕ 25-11-2025

ਚੰਡੀਗੜ੍ਹ, 25 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੱਧਵਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ 26 ਨਵੰਬਰ ਨੂੰ ਵਿਸ਼ੇਸ਼ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ।

ਸਿੱਧਵਾਂ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਇਹ ਸੰਕਲਪ ਕਰਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਂਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ ਤਾਂ ਸਿੱਖਿਆ ਪਾਠ-ਪੁਸਤਕਾਂ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਇਕ ਇਨਕਲਾਬ ਦਾ ਰੂਪ ਧਾਰ ਲੈਂਦੀ ਹੈ। ਅੱਜ ਉਹੀ ਇਨਕਲਾਬ ਪੰਜਾਬ ਦੀ ਧਰਤੀ ’ਤੇ ਜਨਮ ਲੈ ਚੁੱਕਾ ਹੈ। ਇਸ ਇਤਿਹਾਸਕ ਮੋੜ ਦੇ ਤਹਿਤ, ਪਹਿਲੀ ਵਾਰ ਪੰਜਾਬ ਵਿਧਾਨ ਸਭਾ “ਸ਼੍ਰੀ ਅਨੰਦਪੁਰ ਸਾਹਿਬ” ਵਿੱਚ ਕੱਲ੍ਹ 26 ਨਵੰਬਰ, ਦਿਨ ਬੁੱਧਵਾਰ, ਕੌਮੀ ਸੰਵਿਧਾਨ ਦਿਵਸ ਉੱਤੇ ਇੱਕ ਵਿਸ਼ੇਸ਼ “ਵਿਦਿਆਰਥੀ ਸੈਸ਼ਨ” ਆਯੋਜਿਤ ਕੀਤਾ ਜਾ ਰਿਹਾ ਹੈ। ਇਸਮ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਤੋਂ ਚੁਣੇ ਗਏ ਵਿਦਿਆਰਥੀ ਇਸ ਸੈਸ਼ਨ ਵਿਚ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀਆਂ ਭੂਮਿਕਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰੋਕਾਰ ਨਾਲ ਸਿੱਖਿਆ ਨੂੰ ਜੋੜਨ ਵਾਲਾ ਇਹ ਇਕ ਇਤਿਹਾਸਕ ਕਦਮ ਹੋਵੇਗਾ। ਇਸ ਮੌਕੇ ਸਦਨ ਵਿਚ ਸ਼ਾਮਲ ਹੋਣ ਵਾਲੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ, ਸਕੂਲ ਸਟਾਫ ਅਤੇ ਮਾਪਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ।

ਪਿਛਲੀ ਖ਼ਬਰ ਦੋ ਟਰੈਕਟਰ-ਟਰਾਲੀਆਂ ਦੀ ਜ਼ਬਰਦਸਤ ਟੱਕਰ, ਇਕ ਟਰੈਕਟਰ ਚਾਲਕ ਦੀ ਮੌਤ, ਦੂਜਾ ਗੰਭੀਰ ਅਗਲੀ ਖ਼ਬਰ 5 ਕਿਲੋ 414 ਗ੍ਰਾਮ ਹੈਰੋਇਨ, ਇਕ ਪਿਸਤੌਲ ਸਣੇ ਦੋ ਗ੍ਰਿਫਤਾਰ