08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਵਾਰਿਸ ਪੰਜਾਬ ਦੇ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੈਦਲ ਯਾਤਰਾ ਸ਼ੁਰੂ

ਤਲਵੰਡੀ ਸਾਬੋ, (ਬਠਿੰਡਾ), 26 ਨਵੰਬਰ (ਰਣਜੀਤ ਸਿੰਘ ਰਾਜੂ)- ਮਰਹੂਮ ਦੀਪ ਸਿੱਧੂ ਵਲੋਂ ਗਠਿਤ ਜਥੇਬੰਦੀ 'ਵਾਰਿਸ ਪੰਜਾਬ ਦੇ' ਬੈਨਰ ਹੇਠ ਉਨ੍ਹਾਂ ਦੇ ਭਾਈ ਮਨਦੀਪ ਸਿੰਘ ਸਿੱਧੂ ਦੀ ਅਗਵਾਈ ’ਚ ਸ੍ਰੀ ਅਨੰਦਪੁਰ...

ਅਜੀਤ ਡੈਸਕ 26-11-2025

ਤਲਵੰਡੀ ਸਾਬੋ, (ਬਠਿੰਡਾ), 26 ਨਵੰਬਰ (ਰਣਜੀਤ ਸਿੰਘ ਰਾਜੂ)- ਮਰਹੂਮ ਦੀਪ ਸਿੱਧੂ ਵਲੋਂ ਗਠਿਤ ਜਥੇਬੰਦੀ 'ਵਾਰਿਸ ਪੰਜਾਬ ਦੇ' ਬੈਨਰ ਹੇਠ ਉਨ੍ਹਾਂ ਦੇ ਭਾਈ ਮਨਦੀਪ ਸਿੰਘ ਸਿੱਧੂ ਦੀ ਅਗਵਾਈ ’ਚ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਜਾਣ ਵਾਲੀ ਪੈਦਲ ਯਾਤਰਾ ਅੱਜ ਅਰਦਾਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਗਈ। ਆਰੰਭਤਾ ਦੀ ਅਰਦਾਸ ਦਮਦਮੀ ਟਕਸਾਲ (ਸੰਗਰਾਵਾਂ) ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕੀਤੀ। ਆਰੰਭਤਾ ਮੌਕੇ ਗੱਲਬਾਤ ਕਰਦਿਆਂ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਲਾਗੂ ਕਰਵਾਉਣ ਸਮੇਤ ਪੰਜਾਬ ਦੀਆਂ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਇਹ ਮਾਰਚ ਦਮਦਮਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢਿਆ ਜਾ ਰਿਹਾ ਹੈ, ਜੋ 10 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਅੱਜ ਪੈਦਲ ਮਾਰਚ ਦੀ ਆਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਆਗੂ ਵੀ ਮਾਰਚ ’ਚ ਸ਼ਮੂਲੀਅਤ ਕਰਦੇ ਦੇਖੇ ਗਏ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਦੂਜੀ ਪਾਰੀ 'ਚ ਭਾਰਤ ਦੀ ਹਾਲਤ ਖਰਾਬ, 58 ਦੌੜਾਂ 'ਤੇ ਅੱਧੀ ਟੀਮ ਹੋ ਚੁੱਕੀ ਹੈ ਆਊਟ... ਅਗਲੀ ਖ਼ਬਰ ਸੰਵਿਧਾਨ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਦੇ ਨਾਂਅ ਲਿਖਿਆ ਪੱਤਰ