08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਬਾਰੇ ਪੁਲਿਸ ਨੇ ਕੀਤਾ ਖ਼ੁਲਾਸਾ

ਗੁਰਦਾਸਪੁਰ, 26 ਨਵੰਬਰ (ਚੱਕਰਾਜਾ/ਗੁਰਪ੍ਰਤਾਪ ਸਿੰਘ)- ਬੀਤੀ ਦੇਰ ਰਾਤ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਇਕ ਧਮਾਕਾ ਹੋਇਆ, ਜਿਸ ਦੀ ਜ਼ਿੰਮੇਵਾਰੀ ਕਥਿਤ ਤੌਰ ’ਤੇ ਖਾਲਿਸਤਾਨ ਲਿਬਰੇਸ਼ਨ...

ਅਜੀਤ ਡੈਸਕ 26-11-2025

ਗੁਰਦਾਸਪੁਰ, 26 ਨਵੰਬਰ (ਚੱਕਰਾਜਾ/ਗੁਰਪ੍ਰਤਾਪ ਸਿੰਘ)- ਬੀਤੀ ਦੇਰ ਰਾਤ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਇਕ ਧਮਾਕਾ ਹੋਇਆ, ਜਿਸ ਦੀ ਜ਼ਿੰਮੇਵਾਰੀ ਕਥਿਤ ਤੌਰ ’ਤੇ ਖਾਲਿਸਤਾਨ ਲਿਬਰੇਸ਼ਨ ਆਰਮੀ ਵਲੋਂ ਲਈ ਗਈ ਹੈ। ਇਕ ਵਾਇਰਲ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਕਿ ਜਦੋਂ ਤੱਕ ਹਿੰਦੂ ਖਾਲਿਸਤਾਨ ਵਿਰੁੱਧ ਬੋਲਦੇ ਰਹਿਣਗੇ, ਇਹ ਗ੍ਰਨੇਡ ਹਮਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਪੁਲਿਸ ਦਾ ਕਹਿਣਾ ਹੈ ਕਿ ਇਹ ਇਕ ਨਕਲੀ ਪੋਸਟ ਹੈ। ਪੁਲਿਸ ਸਟੇਸ਼ਨ ਦੇ ਬਾਹਰ ਕੋਈ ਧਮਾਕਾ ਨਹੀਂ ਹੋਇਆ। ਰਾਤ ਇਕ ਟਰੱਕ ਦਾ ਟਾਇਰ ਫਟ ਗਿਆ ਸੀ, ਜਿਸ ਨੂੰ ਧਮਾਕਾ ਦੱਸਿਆ ਜਾ ਰਿਹਾ ਹੈ। ਧਮਾਕੇ ਵਿਚ ਇਕ ਔਰਤ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਟਾਇਰ ਫੱਟਣ ਤੋਂ ਬਾਅਦ ਕੁਝ ਪੱਥਰ ਲੱਗ ਗਏ ਹਨ।

ਪਿਛਲੀ ਖ਼ਬਰ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਆਈ.ਈ.ਡੀ. ਸਮੇਤ ਦੋ ਕਾਬੂ ਅਗਲੀ ਖ਼ਬਰ ਡੀ. ਆਈ. ਜੀ. ਭੁੱਲਰ ਮਾਮਲੇ ਵਿਚ ਹਾਈ ਕੋਰਟ ਅੱਜ ਕਰੇਗੀ ਸੁਣਵਾਈ