07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)- ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਆਰਜੀ ਪੰਜਾਬ ਵਿਧਾਨ ਸਭਾ ਵਿਚ ਵਿਦਿਆਰਥੀ ਵਿਧਾਨ ਸਭਾ...

ਅਜੀਤ ਡੈਸਕ 26-11-2025

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)- ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਆਰਜੀ ਪੰਜਾਬ ਵਿਧਾਨ ਸਭਾ ਵਿਚ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ ਗਿਆ। ਇਸ ਵਿਸ਼ੇਸ਼ ਵਿਦਿਆਰਥੀ ਸੈਸ਼ਨ ਵਿਚ ਪੰਜਾਬ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜਿੱਥੇ ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਦੇ ਰੋਲ ਅਦਾ ਕੀਤੇ, ਉਥੇ ਹੀ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੇ ਰੂਪ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਬਤੌਰ ਵਿਧਾਇਕ ਹਿੱਸਾ ਲਿਆ।

ਇਜਲਾਸ ਦੌਰਾਨ ਜਿੱਥੇ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕੰਮਾਂ ਸੰਬੰਧੀ ਮਤੇ ਪੇਸ਼ ਕੀਤੇ ਗਏ, ਉੱਥੇ ਹੀ ਸੰਬੰਧਿਤ ਵਿਭਾਗਾਂ ਦੇ ਨਾਮਜ਼ਦ ਮੰਤਰੀਆਂ ਦਾ ਰੋਲ ਅਦਾ ਕਰ ਰਹੇ ਵਿਦਿਆਰਥੀਆਂ ਨੇ ਸੰਬੰਧਤ ਸਵਾਲਾਂ ਦੇ ਜਵਾਬ ਵੀ ਦਿੱਤੇ। ਇਜਲਾਸ ਦੀ ਵਿਸ਼ੇਸ਼ਤਾ ਇਹ ਰਹੀ ਕੇ ਇਸ ਇਜਲਾਸ ਵਿਚ ਵਿਰੋਧੀ ਧਿਰ ਵੱਲੋਂ ਵੀ ਇਜਲਾਸ ਵਿਚ ਸ਼ਾਨਦਾਰ ਰੋਲ ਅਦਾ ਕੀਤਾ ਗਿਆ।

ਪਿਛਲੀ ਖ਼ਬਰ ਲਾਰੈਂਸ ਗੈਂਗ ਦੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਅਗਲੀ ਖ਼ਬਰ ਤੇਲ ਟੈਂਕਰ ਤੇ ਵੇਰਕਾ ਗੱਡੀ ਦੀ ਟੱਕਰ, ਇਕ ਦੀ ਮੌਤ