07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸਦਮਾ, ਵੱਡੇ ਭਰਾ ਦਰਸ਼ਨਜੀਤ ਸਿੰਘ ਦਾ ਦੇਹਾਂਤ

ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ...

ਅਜੀਤ ਡੈਸਕ 26-11-2025

ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਦਰਸ਼ਨਜੀਤ ਸਿੰਘ ਅੱਜ ਸਦੀਵੀਂ ਵਿਛੋੜਾ ਦੇ ਗਏ। ਉਹ ਕਰੀਬ 75 ਵਰ੍ਹਿਆਂ ਦੇ ਸਨ ਅਤੇ ਪਟਿਆਲਾ ਵਿਖੇ ਰਹਿੰਦੇ ਸਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਸਮੇਤ ਹੋਰ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਈ ਮਹਿਤਾ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਭਾਈ ਮਹਿਤਾ ਨੇ ਦੱਸਿਆ ਕਿ ਸਵਰਗੀ ਦਰਸ਼ਨਜੀਤ ਸਿੰਘ ਦਾ ਅੰਤਿਮ ਸਸਕਾਰ ਕੱਲ 27 ਨਵੰਬਰ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ।

 

ਪਿਛਲੀ ਖ਼ਬਰ ਨਡਾਲੋਂ 'ਚ ਪਿੰਡ ਦੇ ਟੋਬੇ 'ਚੋਂ ਮਿਲੀ 30 ਸਾਲਾ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਦਾ ਕਾਲਜ ਬਣਾਉਣ ਦਾ ਐਲਾਨ