04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2025

ਪੀ.ਆਰ.ਟੀ.ਸੀ. ਮੁਲਾਜ਼ਮਾਂ ’ਤੇ ਪੁਲਿਸ ਵਲੋਂ ਲਾਠੀ ਚਾਰਜ

ਪਟਿਆਲਾ , 28 ਨਵੰਬਰ, (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ...

ਅਜੀਤ ਡੈਸਕ 28-11-2025

ਪਟਿਆਲਾ , 28 ਨਵੰਬਰ, (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਦੌਰਾਨ ਪੁਲਿਸ ਵਲੋਂ ਲਾਠੀ ਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਕਈ ਮੁਲਾਜ਼ਮ ਪੁਲਿਸ ਵਲੋਂ ਹਿਰਾਸਤ ਵਿਚ ਵੀ ਲੈ ਲਏ ਗਏ ਹਨ। ਮੁਲਾਜ਼ਮ ਆਗੂਆਂ ਦੇ ਦੱਸਣ ਅਨੁਸਾਰ ਹਿਰਾਸਤ ਵਿਚ ਲਏ ਗਏ ਮੁਲਾਜ਼ਮਾਂ ਨੂੰ ਕਿਹੜੇ ਥਾਣੇ ਵਿਚ ਲਿਜਾਇਆ ਜਾ ਰਿਹਾ ਹੈ, ਫਿਲਹਾਲ ਨਹੀਂ ਦੱਸਿਆ ਜਾ ਰਿਹਾ। ਮੌਜੂਦਾ ਸਮੇਂ ਬੱਸ ਅੱਡਾ ਪਟਿਆਲਾ ਵਿਖੇ ਵੱਡੀ ਗਿਣਤੀ ਵਿਚ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਪਿਛਲੀ ਖ਼ਬਰ ਕਪੂਰਥਲਾ ਬੱਸ ਸਟੈਂਡ ਤੇ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਨੇ ਤੇਲ ਪਾ ਕੇ ਕੀਤੀ ਅੱਗ ਲਗਾਉਣ ਦੀ ਕੋਸ਼ਿਸ਼ ਅਗਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਆਗੂਆਂ ਦੀ ਗ੍ਰਿਫ਼ਤਾਰੀ ਅਤੇ ਟੈਂਡਰ ਖੋਲ੍ਹਣ ਦੇ ਰੋਸ ਵਿਚ ਧਰਨਾ