ਅੰਮ੍ਰਿਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਪੁਲਿਸ ਵਲੋਂ ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਕਈ ਸੂਬਾਈ ਆਗੂਆਂ ਅਤੇ ਵਰਕਰਾਂ ਨੂੰ ਅੱਜ ਤੜਕੇ ਘਰਾਂ ਤੋਂ ਚੁੱਕ ਲਿਆ ਗਿਆ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਡੀਪੂਆਂ ਵਿਚ ਨਜ਼ਰਬੰਦ ਕਰਕੇ ਬਾਹਰ ਵੱਡੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਅੰਮ੍ਰਿਤਸਰ-2 ਦੇ ਪ੍ਰਧਾਨ ਕੇਵਲ ਸਿੰਘ ਨੇ ਪ੍ਰਸ਼ਾਸਨ ਨੂੰ ਇਕ ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸਾਰੇ ਸਾਥੀਆਂ ਨੂੰ ਛੱਡਿਆ ਨਾ ਗਿਆ ਤਾਂ ਯੂਨੀਅਨ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਯੂਨੀਅਨ ਵਲੋਂ ਟਰਾਂਸਪੋਰਟ ਵਿਭਾਗ ਅਧੀਨ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਲਗਾਉਣ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਅੱਜ ਮੁੜ 12 ਵਜੇ ਟੈਂਡਰ ਖੋਲੇ ਜਾਣੇ ਸਨ, ਜਿਸ ਸੰਬੰਧ ਵਿਚ ਯੂਨੀਅਨ ਵਲੋਂ ਸੂਬੇ ਭਰ ’ਚ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ।
ਤਾਜ਼ਾ ਖ਼ਬਰਾਂ
Free
ਪੁਲਿਸ ਨੇ ਪਨਬਸ ਯੂਨੀਅਨ ਦੇ ਕਈ ਸੂਬਾਈ ਆਗੂਆਂ ਅਤੇ ਵਰਕਰਾਂ ਨੂੰ ਚੁੱਕਿਆ
ਅੰਮ੍ਰਿਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਪੁਲਿਸ ਵਲੋਂ ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਕਈ ਸੂਬਾਈ ਆਗੂਆਂ ਅਤੇ ਵਰਕਰਾਂ ਨੂੰ ਅੱਜ ਤੜਕੇ ਘਰਾਂ...
ਅਜੀਤ ਡੈਸਕ
28-11-2025