03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2025

ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਦੇ ਫੈਸਲੇ ਵਿਰੁੱਧ ਮੁੜ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਸਰਕਾਰ ਵਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿਚ ਹਿੱਸਾ ਲੈਣ ਲਈ ਅਸਥਾਈ ਰਿਹਾਈ ਦੀ ਪਟੀਸ਼ਨ....

ਅਜੀਤ ਡੈਸਕ 28-11-2025

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਸਰਕਾਰ ਵਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿਚ ਹਿੱਸਾ ਲੈਣ ਲਈ ਅਸਥਾਈ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਮੁੜ ਹਾਈ ਕੋਰਟ ਦਾ ਰੁੱਖ ਕੀਤਾ ਹੈ। ਦੱਸ ਦਈਏ ਕਿ ਪਿਛਲੇ ਹਫ਼ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੰਗ 'ਤੇ ਇਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦਾ ਹੁਕਮ ਦਿੱਤਾ ਸੀ, ਜਿਸ 'ਤੇ ਪੰਜਾਬ ਸਰਕਾਰ ਦੇ ਅਸਥਾਈ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਹੁਣ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਵਿਚ ਗ੍ਰਹਿ ਸਕੱਤਰ ਵਲੋਂ ਉਨ੍ਹਾਂ ਦੀ ਅਸਥਾਈ ਰਿਹਾਈ ਦੀ ਬੇਨਤੀ ਨੂੰ ਰੱਦ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ।

ਹਾਈ ਕੋਰਟ ਸੋਮਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰੇਗਾ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਨਾਲ 68 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ... ਅਗਲੀ ਖ਼ਬਰ ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ