ਨਵੀਂ ਦਿੱਲੀ, 29 ਨਵੰਬਰ- ਪਹਿਲੇ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਦੀ ਜੇਤੂ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਟੀਮ ਨੇ ਰਾਸ਼ਟਰਪਤੀ ਨੂੰ ਇਕ ਦਸਤਖ਼ਤ ਵਾਲਾ ਕ੍ਰਿਕਟ ਬੈਟ ਭੇਟ ਕੀਤਾ। ਰਾਸ਼ਟਰਪਤੀ ਭਵਨ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਰਾਸ਼ਟਰਪਤੀ ਨੇ ਟੀਮ ਦੇ ਮੈਂਬਰਾਂ ਨੂੰ ਟੀ-20 ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਦੂਜਿਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਕਰੀਅਰ ਵਿਚ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ ਪ੍ਰੇਰਿਤ ਕਰੇਗੀ। ਰਾਸ਼ਟਰਪਤੀ ਨੇ ਇਸ ਮੌਕੇ ਟੀਮ ਦੁਆਰਾ ਪੇਸ਼ ਕੀਤੀ ਗਈ ਇਕ ਕ੍ਰਿਕਟ ਗੇਂਦ 'ਤੇ ਵੀ ਦਸਤਖਤ ਕੀਤੇ।
ਤਾਜ਼ਾ ਖ਼ਬਰਾਂ
Free
ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨੂੰ ਰਾਸ਼ਟਰਪਤੀ ਨੇ ਦਿੱਤੀ ਵਧਾਈ, ਕਿਹਾ- ਤੁਹਾਡੀ ਸਫਲਤਾ ਦੂਜਿਆਂ ਨੂੰ ਪ੍ਰੇਰਿਤ ਕਰੇਗੀ
ਨਵੀਂ ਦਿੱਲੀ, 29 ਨਵੰਬਰ- ਪਹਿਲੇ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਦੀ ਜੇਤੂ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ...
ਅਜੀਤ ਡੈਸਕ
29-11-2025