30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ ਵਿਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਖ਼ਿਲਾਫ਼ ਦਰਜ ਕਰਵਾਈ ਨਵੀਂ ਐਫਆਈਆਰ

ਨਵੀਂ ਦਿੱਲੀ, 30 ਨਵੰਬਰ - ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਨੈਸ਼ਨਲ ਹੈਰਾਲਡ ਮਾਮਲੇ ਵਿਚ ਇਕ ਨਵੀਂ ਐਫਆਈਆਰ ਦਰਜ ਕੀਤੀ ਹੈ।ਐਫਆਈਆਰ ਵੇਰਵਿਆਂ ਵਿਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ...

ਅਜੀਤ ਡੈਸਕ 30-11-2025

ਨਵੀਂ ਦਿੱਲੀ, 30 ਨਵੰਬਰ - ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਨੈਸ਼ਨਲ ਹੈਰਾਲਡ ਮਾਮਲੇ ਵਿਚ ਇਕ ਨਵੀਂ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵੇਰਵਿਆਂ ਵਿਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ ਇਲਾਵਾ 6 ਨਾਮ ਸ਼ਾਮਲ ਹਨ। ਈਡੀ ਹੈੱਡਕੁਆਰਟਰ ਵਲੋਂ ਈਓਡਲਯੂ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ।
ਇਸ ਨੂੰ ਲੈ ਕੇ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਕਿਹਾ, "ਇਹ ਪੂਰੀ ਤਰ੍ਹਾਂ ਫਰਜ਼ੀ ਮਾਮਲਾ ਹੈ। ਸਾਡੇ ਵਕੀਲਾਂ ਨੇ ਵਾਰ-ਵਾਰ ਕਿਹਾ ਹੈ ਕਿ ਕਿਤੇ ਵੀ ਮਨੀ ਲਾਂਡਰਿੰਗ ਦਾ ਕੋਈ ਮਾਮਲਾ ਨਹੀਂ ਹੈ, ਅਤੇ ਦੂਜਾ, ਇਹ ਇਕ ਗੈਰ-ਮੁਨਾਫ਼ਾ ਸੰਗਠਨ ਹੈ, ਤਾਂ ਮੁਨਾਫ਼ਾ ਕਿੱਥੋਂ ਆਉਂਦਾ ਹੈ?... ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਮਾਮਲਾ ਹੈ, ਅਤੇ ਮੈਨੂੰ ਨਹੀਂ ਲੱਗਦਾ ਕਿ ਇਸ ਮਾਮਲੇ ਦਾ ਕੋਈ ਆਧਾਰ ਹੈ... ਦਿੱਲੀ ਪੁਲਿਸ ਉੱਪਰੋਂ ਆਉਣ ਵਾਲੇ ਹੁਕਮਾਂ ਦੀ ਪਾਲਣਾ ਕਰਦੀ ਹੈ... ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਮਾਮਲਾ ਹੈ।"

 

ਪਿਛਲੀ ਖ਼ਬਰ ਇਹ ਸ਼ਾਇਦ ਹੁਣ ਤੱਕ ਦਾ ਸਭ ਤੋਂ ਛੋਟਾ ਸਰਦੀਆਂ ਦਾ ਇਜਲਾਸ ਹੋਵੇਗਾ - ਸੰਸਦ ਦੇ ਸਰਦ ਰੁੱਤ ਇਜਲਾਸ 'ਤੇ ਗੌਰਵ ਗੋਗੋਈ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਬਲਦੇਵ ਸਿੰਘ ਮਾਨ ਅਤੇ ਵਰਿੰਦਰ ਸਿੰਘ ਬਾਜਵਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਨਿਯੁਕਤ