29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਰੋਕਿਆ ਗਿਆ ਚੰਡੀਗੜ੍ਹ ਬਿੱਲ ਵਾਪਸ ਲਵੇ ਕੇਂਦਰ ਸਰਕਾਰ- ਹਰਸਿਮਰਤ ਬਾਦਲ

ਨਵੀਂ ਦਿੱਲੀ, 30 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਵਿਚ ਕਿਹਾ, "ਮੈਂ ਸਰਕਾਰ ਅਤੇ ਸਦਨ ਦੇ ਆਗੂਆਂ ਨੂੰ...

ਅਜੀਤ ਡੈਸਕ 30-11-2025

ਨਵੀਂ ਦਿੱਲੀ, 30 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਵਿਚ ਕਿਹਾ, "ਮੈਂ ਸਰਕਾਰ ਅਤੇ ਸਦਨ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ, ਜੋ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ, ਸੈਸ਼ਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਸ਼ੁਰੂ ਹੋਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਦੂਜੀ ਮੰਗ ਇਹ ਹੈ ਕਿ ਅਜਿਹੇ ਬਿੱਲ ਵਾਰ-ਵਾਰ ਪੇਸ਼ ਕੀਤੇ ਜਾ ਰਹੇ ਹਨ ਜੋ ਨਾ ਸਿਰਫ਼ ਸੰਘੀ ਢਾਂਚੇ ਨੂੰ ਕਮਜ਼ੋਰ ਕਰਦੇ ਹਨ, ਸਗੋਂ ਪੰਜਾਬ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਵੀ ਕਰਦੇ ਹਨ। ਚੰਡੀਗੜ੍ਹ ਬਿੱਲ, ਜਿਸ ਨੂੰ ਰੋਕਿਆ ਗਿਆ ਹੈ ਅਤੇ ਵਾਪਸ ਨਹੀਂ ਲਿਆ ਗਿਆ, 'ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਕਦੋਂ ਦੇਵੇਗੀ।"

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਵਨਡੇ : 14ਵੇਂ ਓਵਰ 'ਚ ਭਾਰਤ ਦਾ ਸਕੋਰ 100 ਤੋਂ ਪਾਰ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਵਨਡੇ : 10 ਓਵਰਾਂ ਤੋਂ ਬਾਅਦ ਭਾਰਤ 80/1