ਚੰਡੀਗੜ੍ਹ, 30 ਨਵੰਬਰ- ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ’ ਵੱਲੋਂ ਤਿੰਨ ਦਿਨ ਪਹਿਲਾਂ ਸ਼ੁਰੂ ਕੀਤੀ ਗਈ ਹੜਤਾਲ਼ ਸਮਾਪਤ ਹੋ ਗਈ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਯੂਨੀਅਨ ਆਗੂਆਂ ਦੀ ਹੋਈ ਮੀਟਿੰਗ ਵਿਚ ਸਹਿਮਤੀ ਬਣ ਗਈ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਹੜੀਆਂ ਸਾਡੀਆਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਪੈਣੀਆਂ ਹਨ, ਉਨ੍ਹਾਂ ਵਿਚ ਸਾਡੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ। ਜਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਲੋਕਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ।