26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਨਸ਼ਾ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼, 5 ਕਿਲੋਗ੍ਰਾਮ ਹੈਰੋਇਨ ਸਣੇ ਇਕ ਕਾਬੂ

ਅੰਮ੍ਰਿਤਸਰ, 1 ਦਸੰਬਰ- ਕਾਊਂਟਰ ਇੰਟੈਲੀਜੈਂਸ-ਅੰਮ੍ਰਿਤਸਰ ਵੱਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਪਾਕਿਸਤਾਨ- ਅਧਾਰਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ...

ਅਜੀਤ ਡੈਸਕ 01-12-2025

ਅੰਮ੍ਰਿਤਸਰ, 1 ਦਸੰਬਰ- ਕਾਊਂਟਰ ਇੰਟੈਲੀਜੈਂਸ-ਅੰਮ੍ਰਿਤਸਰ ਵੱਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਪਾਕਿਸਤਾਨ- ਅਧਾਰਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਕ ਸੰਚਾਲਕ ਨੂੰ 5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਸੀ। ਥਾਣਾ ਐਸ.ਐਸ. ਓ. ਸੀ, ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਡਰੱਗ ਸਿੰਡੀਕੇਟਾਂ ਨੂੰ ਖਤਮ ਕਰਨ ਅਤੇ ਇਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਿਛਲੀ ਖ਼ਬਰ ਨਜ਼ਰਬੰਦ ਮੁਲਾਜ਼ਮਾਂ ਦੀ ਰਿਹਾਈ ਸਬੰਧੀ ਸਰਕਾਰੀ ਭਰੋਸੇ ਦੇ ਬਾਵਜੂਦ ਪੰਜਾਬ ਰੋਡਵੇਜ਼ ਦਾ ਵਿਰੋਧ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਕੇਂਦਰ ਨੇ ਹਰਿਆਣਾ ਦੀ ਚੰਡੀਗੜ੍ਹ ਵਿਖੇ ਵੱਖਰੀ ਵਿਧਾਨ ਸਭਾ ਬਣਾਉਣ ਦੀ ਦਾਅਵੇਦਾਰੀ ਠੁਕਰਾਈ