23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌ.ਤ

ਅੰਮ੍ਰਿਤਸਰ/ ਸੁਲਤਾਨਵਿੰਡ 2 ਦਸੰਬਰ (ਗੁਰਨਾਮ ਸਿੰਘ ਬੁੱਟਰ )-ਸੁਲਤਾਨਵਿੰਡ ਦੇ ਫਲਾਈਓਵਰ ਪੁਲ ਕੋਟ ਮਿੱਤ ਸਿੰਘ ਵਿਖੇ ਟਿੱਪਰ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ...

ਅਜੀਤ ਡੈਸਕ 02-12-2025

ਅੰਮ੍ਰਿਤਸਰ/ ਸੁਲਤਾਨਵਿੰਡ 2 ਦਸੰਬਰ (ਗੁਰਨਾਮ ਸਿੰਘ ਬੁੱਟਰ )-ਸੁਲਤਾਨਵਿੰਡ ਦੇ ਫਲਾਈਓਵਰ ਪੁਲ ਕੋਟ ਮਿੱਤ ਸਿੰਘ ਵਿਖੇ ਟਿੱਪਰ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ, ਜਿਸ ਦੀ ਮੌਕੇ ਉਤੇ ਮੌਤ ਹੋ ਗਈ।

ਇਸ ਮੌਕੇ ਮ੍ਰਿਤਕ ਦੇ ਭਰਾ ਜਗਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਗਗਨਦੀਪ ਸਿੰਘ 27 ਸਾਲ ਜੋ ਤਰਨਤਾਰਨ ਤੋਂ ਵਿਆਹ ਵੇਖ ਕੇ ਆਪਣੇ ਮੋਟਰਸਾਈਕਲ ਉਤੇ ਆਪਣੇ ਘਰ ਕੋਟ ਖਾਲਸਾ ਅੰਮ੍ਰਿਤਸਰ ਆ ਰਿਹਾ ਸੀ, ਜਿਸ ਦੀ ਟਿੱਪਰ ਥੱਲੇ ਆ ਕੇ ਮੌਤ ਹੋ ਗਈ। ਇਸ ਮੌਕੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਟਿੱਪਰ ਨੂੰ ਆਪਣੇ ਕਬਜੇ ਵਿਚ ਲੈ ਲਿਆ ਹੈ।

 

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਨਹੀਂ ਮਿਲ ਰਹੇ ਉਮੀਦਵਾਰ -ਸੁਖਬੀਰ ਬਾਦਲ ਅਗਲੀ ਖ਼ਬਰ ਸਬ ਡਿਵੀਜ਼ਨ ਮਹਿਲ ਕਲਾਂ ਦੇ ਕੰਪਿਊਟਰ ਆਪਰੇਟਰਾਂ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ