25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਨਾਮਜ਼ਦਗੀਆਂ ਦੇ ਤੀਸਰੇ ਦਿਨ ਹਲਕਾ ਭੁਲੱਥ ਵਿਚ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖ਼ਲ

ਭੁਲੱਥ (ਕਪੂਰਥਲਾ), 3 ਦਸੰਬਰ (ਮਨਜੀਤ ਸਿੰਘ ਰਤਨ) - ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀਆਂ ਦੇ ਅੱਜ ਤੀਸਰੇ ਦਿਨ ਵੀ ਕਿਸੇ ਵੀ ਉਮੀਦਵਾਰ ਵਲੋਂ ਨਾਮਜਦਗੀ ਦਾਖ਼ਲ ਨਹੀਂ ਕਰਵਾਏ...

ਅਜੀਤ ਡੈਸਕ 03-12-2025

ਭੁਲੱਥ (ਕਪੂਰਥਲਾ), 3 ਦਸੰਬਰ (ਮਨਜੀਤ ਸਿੰਘ ਰਤਨ) - ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀਆਂ ਦੇ ਅੱਜ ਤੀਸਰੇ ਦਿਨ ਵੀ ਕਿਸੇ ਵੀ ਉਮੀਦਵਾਰ ਵਲੋਂ ਨਾਮਜਦਗੀ ਦਾਖ਼ਲ ਨਹੀਂ ਕਰਵਾਏ ਗਏ।
ਇਸ ਸੰਬੰਧੀ ਤਹਿਸੀਲ ਕੰਪਲੈਕਸ ਵਿਚ ਬੈਠੇ ਰਿਟਰਨਿੰਗ ਅਫ਼ਸਰ ਐਸ.ਡੀ.ਓ. ਰਜਿੰਦਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਈ.ਓ. ਰਣਦੀਪ ਸਿੰਘ ਵੜੈਚ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਕ ਦਸੰਬਰ ਤੋਂ ਚਾਰ ਦਸੰਬਰ ਤੱਕ ਨਾਮਜ਼ਦਗੀਆਂ ਦੀ ਸਰਕਾਰ ਵਲੋਂ ਤਾਰੀਕ ਮਿਥੀ ਗਈ ਸੀ, ਪਰ ਅੱਜ ਤੀਸਰੇ ਦਿਨ ਵੀ ਕਿਸੇ ਵੀ ਪਾਰਟੀ ਦੇ ਉਮੀਦਵਾਰ ਵਲੋਂ ਕਿਸੇ ਵੀ ਧਿਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਕੱਲ ਅਖੀਰਲੇ ਦਿਨ ਹੀ ਸਾਰੀਆਂ ਪਾਰਟੀਆਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣਗੀਆਂ।

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੇ ਭੇਦਭਰੀ ਹਾਲਤ ਵਿਚ ਮੌਤ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 359 ਦੌੜਾਂ ਦਾ ਟੀਚਾ