27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਭਾਰਤ-ਰੂਸ ਦੀ ਦੋਸਤੀ ਜ਼ਿੰਦਾਬਾਦ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 4 ਦਸੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ । ਉਹ 5 ਦਸੰਬਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ...

ਅਜੀਤ ਡੈਸਕ 04-12-2025

 ਨਵੀਂ ਦਿੱਲੀ, 4 ਦਸੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ । ਉਹ 5 ਦਸੰਬਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਵਿਚ ਹਿੱਸਾ ਲੈਣਗੇ।

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦਿੱਲੀ ਦੇ ਪਾਲਮ ਤਕਨੀਕੀ ਹਵਾਈ ਅੱਡੇ ਤੋਂ ਰਵਾਨਾ ਹੁੰਦੇ ਸਮੇਂ ਇਕੋ ਕਾਰ ਵਿਚ ਯਾਤਰਾ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪੀਐਮ ਆਵਾਸ ਪੁੱਜੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਉਤੇ ਟਵੀਟ ਕੀਤਾ, "ਮੇਰੇ ਦੋਸਤ, ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿਚ ਸਵਾਗਤ ਕਰਕੇ ਬਹੁਤ ਖੁਸ਼ੀ ਹੋਈ। ਅੱਜ ਸ਼ਾਮ ਅਤੇ ਕੱਲ੍ਹ ਸਾਡੀ ਗੱਲਬਾਤ ਦੀ ਉਡੀਕ ਹੈ। ਭਾਰਤ-ਰੂਸ ਦੋਸਤੀ ਸਮੇਂ ਦੀ ਕਸੌਟੀ 'ਤੇ ਖਰੀ ਉਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।"

ਪਿਛਲੀ ਖ਼ਬਰ ਆਪ ਆਗੂ ਰਣਬੀਰ ਸਿੰਘ ਧਾਲੀਵਾਲ ਨੇ ਕੰਗਣਾਂ ਬੇਟ ਜ਼ੋਨ ਤੋਂ ਨਾਮਜ਼ਦਗੀ ਪੇਪਰ ਦਾਖਲ ਕਰਾਏ ਅਗਲੀ ਖ਼ਬਰ ਭਾਰਤੀ ਕੈਦੀ ਦੀ ਪਾਕਿਸਤਾਨੀ ਜੇਲ੍ਹ 'ਚ ਮੌਤ, ਈਦੀ ਫਾਊਂਡੇਸ਼ਨ ਕਰਾਚੀ ਨੇ ਲਾ.ਸ਼ ਭਾਰਤ ਭੇਜੀ