26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਰੇਲ ਰੋਕੋ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਪੁਲਿਸ ਵਲੋਂ ਕਿਸਾਨਾਂ ਦੇ ਘਰਾਂ ’ਚ ਛਾਪੇਮਾਰੀ

ਗੁਰੂ ਹਰ ਸਹਾਏ, (ਫਿਰੋਜ਼ਪੁਰ), 4 ਦਸੰਬਰ (ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਅਨੁਸਾਰ ਅੱਜ 4 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ 2 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਣਾ....

ਅਜੀਤ ਡੈਸਕ 05-12-2025

ਗੁਰੂ ਹਰ ਸਹਾਏ, (ਫਿਰੋਜ਼ਪੁਰ), 4 ਦਸੰਬਰ (ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਅਨੁਸਾਰ ਅੱਜ 4 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ 2 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਣਾ ਹੈ। ਇਸ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਤੜਕਸਾਰ ਕਿਸਾਨ ਆਗੂਆਂ ਦੇ ਘਰਾਂ ’ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ। ਕਿਸਾਨ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਰੇਲ ਰੋਕੋ ਪ੍ਰੋਗਰਾਮ ਤੋਂ ਸਰਕਾਰ ਪੂਰੀ ਤਰ੍ਹਾਂ ਘਬਰਾਈ ਹੋਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਕਿਸਾਨ ਆਗੂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ ਰੇਲ ਚੱਕਾ ਜਾਮ ਹਰ ਹਾਲਤ ਵਿਚ ਕੀਤਾ ਜਾਵੇਗਾ।

ਪਿਛਲੀ ਖ਼ਬਰ ਭਾਕਿਯੂ ਏਕਤਾ ਅਜ਼ਾਦ ਦੇ ਆਗੂਆਂ ਦੇ ਘਰਾਂ 'ਚ ਪੁਲਿਸ ਨੇ ਕੀਤੀ ਛਾਪੇਮਾਰੀ ਅਗਲੀ ਖ਼ਬਰ ਪੁਤਿਨ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਦੁਵੱਲੀ ਗੱਲਬਾਤ