26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਪੰਜਵਾਂ ਦਿਨ

ਨਵੀਂ ਦਿੱਲੀ, 5 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਪੰਜਵਾਂ ਦਿਨ ਹੈ। ਵੀਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਦਿੱਲੀ ਵਿਚ ਹਵਾ....

ਅਜੀਤ ਡੈਸਕ 05-12-2025

ਨਵੀਂ ਦਿੱਲੀ, 5 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਪੰਜਵਾਂ ਦਿਨ ਹੈ। ਵੀਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਦੇ ਮਕਰ ਦੁਆਰ ਗੇਟ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਈ ਸੰਸਦ ਮੈਂਬਰ ਗੈਸ ਮਾਸਕ ਪਹਿਨ ਕੇ ਪਹੁੰਚੇ। ਉਨ੍ਹਾਂ ਨੇ ਸਦਨ ਵਿਚ ਇਸ ਮੁੱਦੇ ’ਤੇ ਚਰਚਾ ਦੀ ਮੰਗ ਕੀਤੀ।

ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਬਾਰੇ ਕੇਂਦਰ ਸਰਕਾਰ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਵਿਰੋਧੀ ਧਿਰ ਵਿਦੇਸ਼ੀ ਮਹਿਮਾਨਾਂ ਨਾਲ ਮਿਲੇ। ਇਹ ਉਨ੍ਹਾਂ ਦੀ ਅਸੁਰੱਖਿਆ ਹੈ।

ਕੱਲ੍ਹ ਰਾਜ ਸਭਾ ਨੇ ਕੇਂਦਰੀ ਆਬਕਾਰੀ (ਸੋਧ) ਬਿੱਲ, 2025 ਪਾਸ ਕਰ ਦਿੱਤਾ। ਇਸ ਨਾਲ ਤੰਬਾਕੂ ਅਤੇ ਤੰਬਾਕੂ ਉਤਪਾਦਾਂ (ਸਿਗਰੇਟ, ਬੀੜੀਆਂ, ਗੁਟਖਾ, ਜ਼ਰਦਾ, ਆਦਿ) 'ਤੇ ਉੱਚ ਆਬਕਾਰੀ ਡਿਊਟੀ ਲੱਗੇਗੀ। ਇਹ ਬਿੱਲ ਬੁੱਧਵਾਰ ਨੂੰ ਲੋਕ ਸਭਾ ਦੁਆਰਾ ਪਾਸ ਕੀਤਾ ਗਿਆ ਸੀ।

ਪਿਛਲੀ ਖ਼ਬਰ ਇੰਡੀਗੋ ਸਟਾਫ਼ ਸੰਕਟ: ਅੱਜ 400 ਤੋਂ ਵੱਧ ਉਡਾਣਾਂ ਰੱਦ ਅਗਲੀ ਖ਼ਬਰ ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ 'ਚ ਮੌਤ