24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਦੋ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਕੈਂਸਲ

ਲਹਿਰਾਗਾਗਾ, (ਸੰਗਰੂਰ) 5 ਦਸੰਬਰ (ਹਰਪਾਲ ਸਿੰਘ ਘਾਬਦਾਂ)- ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਲੰਘੇ ਦਿਨੀਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਹੋਏ ਸਨ। ਜਿਨ੍ਹਾਂ ਵਿਚੋਂ 2 ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਕੈਂਸਲ ਹੋਣ ਦਾ ਮਾਮਲਾ...

ਅਜੀਤ ਡੈਸਕ 05-12-2025

ਲਹਿਰਾਗਾਗਾ, (ਸੰਗਰੂਰ) 5 ਦਸੰਬਰ (ਹਰਪਾਲ ਸਿੰਘ ਘਾਬਦਾਂ)- ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਲੰਘੇ ਦਿਨੀਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਹੋਏ ਸਨ। ਜਿਨ੍ਹਾਂ ਵਿਚੋਂ 2 ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਕੈਂਸਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਹਲਕਾ ਲਹਿਰਾ ਗਾਗਾ ਤੋਂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਲੇਹਲ ਕਲਾਂ, ਜੋ ਕਿ ਭਾਈ ਕੀ ਪਸੌਰ ਚੋਣ ਤੋਂ ਲੜ ਰਹੇ ਸੀ, ਦੇ ਕਾਗਜ਼ ਕੈਂਸਲ ਹੋ ਗਏ ਹਨ।
ਇਸੇ ਤਰ੍ਹਾਂ ਬਲਰਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਗੁਰਜੰਟ ਸਿੰਘ ਚੋਟੀਆਂ ਦੇ ਵੀ ਕਾਗਜ਼ ਕੈਂਸਲ ਹੋ ਗਏ ਹਨ। ਕਾਂਗਰਸ ਕੈਂਸਲ ਹੋਣ ਤੋਂ ਬਾਅਦ ਕਾਂਗਰਸੀ ਉਮੀਦਵਾਰਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਪੜਤਾਲ ਦੌਰਾਨ ਪੰਚਾਇਤ ਸੰਮਤੀ ਸੁਨਾਮ ਦੇ 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ- ਐਸ.ਡੀ.ਐਮ. ਅਗਲੀ ਖ਼ਬਰ ਲਾਹੌਰ ਹਾਈਕੋਰਟ ਵਲੋਂ ਵੀਜਾ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਭਾਰਤੀ ਮਹਿਲਾ ਦੇ ਮਾਮਲੇ ‘ਚ ਦੋ ਹਫਤੇ 'ਚ ਹੋਵੇਗੀ ਸੁਣਵਾਈ