24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡੇਰਾ ਬਾਬਾ ਨਾਨਕ ਦੇ 44 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਦਸੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਬਲਾਕ ਸੰਮਤੀ ਮੈਂਬਰਾਂ ਦੀ ਚੋਣ ਲਈ ਬੀਤੇ....

ਅਜੀਤ ਡੈਸਕ 06-12-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਦਸੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਬਲਾਕ ਸੰਮਤੀ ਮੈਂਬਰਾਂ ਦੀ ਚੋਣ ਲਈ ਬੀਤੇ ਦਿਨ ਵੱਖ-ਵੱਖ ਪਾਰਟੀਆਂ ਦੇ 75 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ਵਿਚੋਂ ਅੱਜ ਪੜਤਾਲ ਦੌਰਾਨ 44 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਬਲਾਕ ਡੇਰਾ ਬਾਬਾ ਨਾਨਕ ਦੇ 19 ਜੋਨਾਂ ਵਿਚੋਂ ਸਿਰਫ 5 ਜੋਨਾਂ ਵਿਚ ਹੀ ਉਮੀਦਵਾਰਾਂ ਦਾ ਮੁਕਾਬਲਾ ਹੋ ਸਕਦਾ ਹੈ, ਪਰ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਇਨ੍ਹਾਂ ਵਿਚੋਂ ਵੀ ਕਈ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।

ਪਿਛਲੀ ਖ਼ਬਰ ਬਟਾਲਾ ਵਿਚ ਗੱਡੀ ਸਾਈਡ ਕਰਨ ਨੂੰ ਲੈ ਕੇ ਚੱਲੀ ਗੋਲੀ- ਦੋ ਜ਼ਖ਼ਮੀ ਅਗਲੀ ਖ਼ਬਰ ਕੁਨੋ ਨੈਸ਼ਨਲ ਪਾਰਕ ਵਿਚ ਚੀਤਾ ਵੀਰਾ ਦੇ ਬੱਚੇ ਦੀ ਮੌਤ