24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਮੀਨੀ ਵਿਵਾਦ ਨੂੰ ਲੈ ਕੇ ਚਾਚੇ ਵਲੋਂ ਭਤੀਜੇ ਦੀ ਹੱਤਿਆ

ਨਿਹਾਲ ਸਿੰਘ ਵਾਲਾ (ਮੋਗਾ), 6 ਦਸੰਬਰ (ਟਿਵਾਣਾ, ਖ਼ਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚਾਚੇ ਵਲੋਂ ਆਪਣੇ ਖੇਤ 'ਚ ਆਪਣੇ ਭਤੀਜੇ ਦੀ...

ਅਜੀਤ ਡੈਸਕ 06-12-2025

ਨਿਹਾਲ ਸਿੰਘ ਵਾਲਾ (ਮੋਗਾ), 6 ਦਸੰਬਰ (ਟਿਵਾਣਾ, ਖ਼ਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚਾਚੇ ਵਲੋਂ ਆਪਣੇ ਖੇਤ 'ਚ ਆਪਣੇ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਨਵਦੀਪ ਸਿੰਘ ਪਿੰਡ ਮਾਛੀਕੇ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦਾ ਸਪੁੱਤਰ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ, ਥਾਣਾ ਮੁਖੀ ਪੂਰਨ ਸਿੰਘ ਧਾਲੀਵਾਲ ਅਤੇ ਪੁਲਿਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਪਿਛਲੀ ਖ਼ਬਰ ਅਜਨਾਲਾ ਵਿਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਬਾਈਕਾਟ-ਹਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਰੇਲਵੇ ਨੇ ਕਾਦੀਆਂ-ਬਿਆਸ ਰੇਲ ਲਾਈਨ ਦਾ ਕੰਮ ਡੀਫ੍ਰੀਜ਼ ਕੀਤਾ- ਰਵਨੀਤ ਸਿੰਘ ਬਿੱਟੂ