24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਦਲ ਖਾਲਸਾ ਵਲੋਂ 10 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ ਮਨੁੱਖੀ ਅਧਿਕਾਰ ਕਾਨਫਰੰਸ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਦਲ ਖਾਲਸਾ ਜਥੇਬੰਦੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸੰਯੁਕਤ ਰਾਸ਼ਟਰ ਵਲੋਂ ਮਨਾਏ ਜਾਂਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਸੰਬੰਧ ਵਿਚ 10 ਦਸੰਬਰ ਨੂੰ...

ਅਜੀਤ ਡੈਸਕ 06-12-2025

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਦਲ ਖਾਲਸਾ ਜਥੇਬੰਦੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸੰਯੁਕਤ ਰਾਸ਼ਟਰ ਵਲੋਂ ਮਨਾਏ ਜਾਂਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਸੰਬੰਧ ਵਿਚ 10 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ।

ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ 10 ਦਸੰਬਰ ਨੂੰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਰਣਜੀਤ ਐਵੇਨਿਊ ਵਿਖੇ ਹੋਣ ਵਾਲੀ ਇਸ ਕਾਨਫਰੰਸ ਵਿਚ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਅਜੋਕੇ ਸਮੇਂ ਦੌਰਾਨ ਧਾਰਮਿਕ ਆਜ਼ਾਦੀ ਦੇ ਸੰਦਰਭ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੀ ਅਜੋਕੇ ਸਮਿਆਂ ਵਿਚ ਸਾਰਥਕਤਾ ਤੇ ਪ੍ਰਸੰਗਿਕਤਾ ਬਾਰੇ ਵੀ ਵਿਦਵਾਨਾਂ ਲੋਂ ਵਿਚਾਰ ਚਰਚਾ ਕੀਤੀ ਜਾਵੇਗੀ।

 

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਅਗਲੀ ਖ਼ਬਰ ਰਾਬਰਟ ਵਾਡਰਾ ਵਿਰੁੱਧ ਦਾਇਰ ਚਾਰਜਸ਼ੀਟ ’ਤੇ 24 ਜਨਵਰੀ ਨੂੰ ਹੋਵੇਗੀ ਸੁਣਵਾਈ