23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੁਲਿਸ ਹਿਰਾਸਤ ਵਿਚ ਨੌਜਵਾਨ ਦੀ ਮੌਤ

ਜੰਡਿਆਲਾ ਗੁਰੂ (ਅੰਮ੍ਰਿਤਸਰ), 7 ਦਸੰਬਰ (ਪ੍ਰਮਿੰਦਰ ਸਿੰਘ ਜੋਸਨ/ਹਰਜਿੰਦਰ ਸਿੰਘ ਕਲੇਰ) - ਬੀਤੀ ਰਾਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਪਿੰਡ ਕਿਲਾ ਜੀਵਨ ਸਿੰਘ ਤੋਂ ਫੜ ਕੇ ਲਿਆਂਦੇ ਨੌਜਵਾਨ ਹਰਮਨ ਸਿੰਘ ਪੁੱਤਰ ਲਾਭ ਸਿੰਘ ਦੀ...

ਅਜੀਤ ਡੈਸਕ 07-12-2025

ਜੰਡਿਆਲਾ ਗੁਰੂ (ਅੰਮ੍ਰਿਤਸਰ), 7 ਦਸੰਬਰ (ਪ੍ਰਮਿੰਦਰ ਸਿੰਘ ਜੋਸਨ/ਹਰਜਿੰਦਰ ਸਿੰਘ ਕਲੇਰ) - ਬੀਤੀ ਰਾਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਪਿੰਡ ਕਿਲਾ ਜੀਵਨ ਸਿੰਘ ਤੋਂ ਫੜ ਕੇ ਲਿਆਂਦੇ ਨੌਜਵਾਨ ਹਰਮਨ ਸਿੰਘ ਪੁੱਤਰ ਲਾਭ ਸਿੰਘ ਦੀ ਬੀਤੀ ਰਾਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਹਿਰਾਸਤ ਵਿਚ ਮੌਤ ਹੋਣ 'ਤੇ ਮ੍ਰਿਤਕ ਦੇ ਵਾਰਸਾਂ ਵਲੋਂ ਥਾਣੇ ਦੇ ਬਾਹਰ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਜੀ.ਟੀ. ਰੋਡ 'ਤੇ ਜਾਮ ਲਗਾਇਆ ਹੋਇਆ ਹੈ। ਇਸ ਦੇ ਚੱਲਦਿਆਂ ਕਿਲੋਮੀਟਰਾਂ ਤੱਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਅਗਲੀ ਖ਼ਬਰ ਸਬ ਜੂਨੀਅਰ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਲੜਕਿਆਂ ਨੇ ਰਚਿਆ ਇਤਿਹਾਸ