ਨਵੀਂ ਦਿੱਲੀ, 7 ਦਸੰਬਰ (ਏ.ਐਨ.ਆਈ.)- ਮਹਿਲੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਨੇ ਆਪਣੇ ਵਿਆਹ ਨੂੰ ਲੈ ਕੇ ਚੁੱਪੀ ਤੋੜੀ ਹੈ। ਮੰਧਾਨਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ। ਕ੍ਰਿਕਟਰ ਸਮ੍ਰਿਤੀ ਮੰਧਾਨਾ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ, "...ਮੈਂ ਬਹੁਤ ਨਿੱਜੀ ਹਾਂ ਅਤੇ ਮੈਂ ਇਸਨੂੰ ਇਸ ਤਰ੍ਹਾਂ ਰੱਖਣਾ ਚਾਹੁੰਦੀ ਹਾਂ ਪਰ ਮੈਂ ਸਪੱਸ਼ਟ ਕਰਨਾ ਚਾਹੁੰਦੀ ਹਾਂ ਕਿ ਵਿਆਹ ਰੱਦ ਕਰ ਦਿੱਤਾ ਗਿਆ ਹੈ। ਮੈਂ ਇਸ ਮਾਮਲੇ ਨੂੰ ਇਥੇ ਹੀ ਰੱਖਣਾ ਚਾਹੁੰਦੀ ਹਾਂ ਅਤੇ ਤੁਹਾਨੂੰ ਸਾਰਿਆਂ ਨੂੰ ਵੀ ਅਜਿਹਾ ਕਰਨ ਦੀ ਬੇਨਤੀ ਕਰਦੀ ਹਾਂ। ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਸਮੇਂ ਦੋਵਾਂ ਪਰਿਵਾਰਾਂ ਦੀ ਨਿੱਜਤਾ ਦਾ ਸਤਿਕਾਰ ਕਰੋ।
ਜਿਕਰਯੋਗ ਹੈ ਕਿ ਸਮ੍ਰਿਤੀ ਮੰਧਾਨਾ ਦੇ ਵਿਆਹ ਵਾਲੇ ਦਿਨ ਉਸਦੇ ਪਿਤਾ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਕਰਕੇ ਉਸਨੇ ਆਪਣਾ ਵਿਆਹ ਪੋਸਟਪੋਨ ਕਰ ਦਿੱਤਾ ਸੀ।