23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੇਹੋਸ਼ੀ ਦੀ ਹਾਲਤ 'ਚ ਮਿਲੀ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌ.ਤ

ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਇਕ ਹਫ਼ਤਾ ਪਹਿਲਾਂ ਆਰ.ਸੀ.ਐਫ. ਗੇਟ ਨੰਬਰ 2 ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਅਣਪਛਾਤੀ ਔਰਤ ਦੀ ਅੱਜ ਅੰਮਿ੍ਤਸਰ ਮੈਡੀਕਲ ਕਾਲਜ ਵਿਚ ਇਲਾਜ...

ਅਜੀਤ ਡੈਸਕ 07-12-2025

ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਇਕ ਹਫ਼ਤਾ ਪਹਿਲਾਂ ਆਰ.ਸੀ.ਐਫ. ਗੇਟ ਨੰਬਰ 2 ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਅਣਪਛਾਤੀ ਔਰਤ ਦੀ ਅੱਜ ਅੰਮਿ੍ਤਸਰ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਲਾਣਾ ਚੌਕੀ ਦੇ ਏ.ਐਸ.ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਲਗਭਗ ਇਕ ਹਫ਼ਤਾ ਪਹਿਲਾਂ ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐਫ. ਦੇ ਗੇਟ ਨੰਬਰ 2 ਨੇੜੇ ਲਗਭਗ 55 ਸਾਲਾ ਇਕ ਅਣਪਛਾਤੀ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਸੀ, ਜਿਸਨੂੰ ਸਥਾਨਕ ਲੋਕਾਂ ਤੇ ਦੁਕਾਨਦਾਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ 72 ਘੰਟੇ ਵਾਸਤੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ, ਜਿਸ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਲਈ ਲਿਆਂਦੇ ਗਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਮਸੀਹੀ ਪ੍ਰਚਾਰਕਾਂ ਦੀ ਬੇਅਦਬੀ ਖਿਲਾਫ ਭੁਲੱਥ 'ਚ ਕ੍ਰਿਸਚੀਅਨ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ