24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਅਤੇ ਇਕੱਲੇ ਰਹਿਣ ਕਾਰਨ ਢਾਬਾ ਮਾਲਕ ਨੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ, 8 ਦਸੰਬਰ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਦੁਸਹਿਰਾ ਗਰਾਊਂਡ ਨੇੜ੍ਹੇ ਬੀਤੀ ਰਾਤ ਇਕ ਢਾਬਾ ਮਾਲਕ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪ੍ਰੇਮ...

ਅਜੀਤ ਡੈਸਕ 08-12-2025

ਮਾਛੀਵਾੜਾ ਸਾਹਿਬ, 8 ਦਸੰਬਰ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਦੁਸਹਿਰਾ ਗਰਾਊਂਡ ਨੇੜ੍ਹੇ ਬੀਤੀ ਰਾਤ ਇਕ ਢਾਬਾ ਮਾਲਕ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪ੍ਰੇਮ ਵੈਸ਼ਨੂੰ ਢਾਬਾ ਦੇ ਮਾਲਕ ਅਮਰਜੀਤ ਸਿੰਘ ਢਾਬਾ ਚਲਾਉਂਦਾ ਸੀ ਅਤੇ ਇਕੱਲਾ ਹੀ ਰਹਿੰਦਾ ਸੀ। ਢਾਬਾ ਮਾਲਕ ਅਮਰਜੀਤ ਸਿੰਘ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਸੀ ਤੇ ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ। ਅੱਜ ਸਵੇਰੇ ਜਦੋਂ ਢਾਬਾ ਖੋਲ੍ਹਿਆ ਗਿਆ ਤਾਂ ਅਮਰਜੀਤ ਸਿੰਘ ਛੱਤ ਵਿਚ ਲੱਗੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ।


ਥਾਣਾ ਮੁਖੀ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ ਢਾਬੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਪਰ ਉਥੋਂ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਪੁਲਿਸ ਅਨੁਸਾਰ ਇਕੱਲੇਪਣ ਕਾਰਨ ਅਮਰਜੀਤ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕ ਲਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਕਰਵਾਉਣ ਲਈ ਮੁਰਦਾਘਰ ਵਿਚ ਰਖਵਾ ਦਿੱਤਾ ਹੈ।

ਪਿਛਲੀ ਖ਼ਬਰ ਪੰਜਾਬ ਸਕੂਲ ਐਜੂਕਸ਼ਨ ਬੋਰਡ ਨੇ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰਾਂ ਵਿਚ ਕੀਤੀਆਂ... ਅਗਲੀ ਖ਼ਬਰ 27 ਦਸੰਬਰ ਨੂੰ ਹੀ ਮਨਾਇਆ ਜਾਵੇਗਾ ਦਸਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ : ਜਥੇਦਾਰ ਗੜਗੱਜ