23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਾਬਕਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੁੱਤ ਤੇ 70 ਫੁੱਟ ਉੱਚੇ ਅਕਾਲੀ ਝੰਡੇ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਪਿੰਡ ਬਾਦਲ ਵਿਖੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਬੁੱਤ ਅਤੇ 70 ਫੁੱਟ ਉੱਚੇ ਅਕਾਲੀ ਝੰਡੇ ਦਾ ਉਦਘਾਟਨ ਕੀਤਾ ਤਾਂ...

ਅਜੀਤ ਡੈਸਕ 08-12-2025

ਸ੍ਰੀ ਮੁਕਤਸਰ ਸਾਹਿਬ 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਪਿੰਡ ਬਾਦਲ ਵਿਖੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਬੁੱਤ ਅਤੇ 70 ਫੁੱਟ ਉੱਚੇ ਅਕਾਲੀ ਝੰਡੇ ਦਾ ਉਦਘਾਟਨ ਕੀਤਾ ਤਾਂ ਉਥੇ ਮੌਜੂਦ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰੇ ਲਾਏ ਗਏ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਅਸਲ ਮਾਇਨਿਆਂ ਵਿਚ ਆਪਣੇ ਲੋਕਾਂ ਦੇ ਸੱਚੇ ਸੇਵਾਦਾਰ ਸਨ, ਜਿਨ੍ਹਾਂ ਦੇ ਧੁਰ ਅੰਦਰ ਤੱਕ ਪੰਜਾਬੀਅਤ ਵਸਦੀ ਸੀ ਅਤੇ ਜਿਨ੍ਹਾਂ ਨੇ ਹਮੇਸ਼ਾ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ। ਕਿਸਾਨਾਂ ਅਤੇ ਗਰੀਬਾਂ ਦੀ ਭਲਾਈ ਲਈ ਉਨ੍ਹਾਂ ਨੇ ਜੋ ਕੁਝ ਕੀਤਾ, ਉਹ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ।

ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਬਾਦਲ ਸਾਬ੍ਹ ਦੀ 98ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦਾ ਬੁੱਤ ਸਥਾਪਿਤ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਲਹਿਰਾਉਣਾ ਸਮੁੱਚੇ ਅਕਾਲੀ ਪਰਿਵਾਰ ਲਈ ਮਾਣ ਵਾਲਾ ਪਲ ਸੀ। ਇਸ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਬਾਦਲ ਪਿੰਡ ਵਿਚ ਹੀ ਬਾਦਲ ਸਾਬ੍ਹ ਦੀ ਜ਼ਿੰਦਗੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਇਕ ਅਜਾਇਬ ਘਰ ਦੀ ਸਥਾਪਨਾ ਕਰਾਂਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਉਨ੍ਹਾਂ ਦੀ ਸੇਵਾ ਅਤੇ ਸਮਰਪਣ ਭਾਵਨਾ ਤੋਂ ਪ੍ਰੇਰਨਾ ਲੈਂਦੀਆਂ ਰਹਿਣ।

ਇਸ ਮੌਕੇ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਮਨਪ੍ਰੀਤ ਸਿੰਘ ਬਾਦਲ ਸਾਬਕਾ ਵਿੱਤ ਮੰਤਰੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸੀਨੀਅਰ ਅਕਾਲੀ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਾਵਰਕਾਮ ਗਰਿਡ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਡਿਤ ਜਵਾਹਰ ਲਾਲ ਨਹਿਰੂ ਨੇ ਦੇਸ਼ ਦੇ ਲੇਖੇ ਲਾਈ ਆਪਣੀ ਜ਼ਿੰਦਗੀ - ਪ੍ਰਿਅੰਕਾ ਗਾਂਧੀ