23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 9 ਦਸੰਬਰ- ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸਿੱਧੂ ਨੇ ਕਿਹਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ ਅਤੇ...

ਅਜੀਤ ਡੈਸਕ 09-12-2025

ਚੰਡੀਗੜ੍ਹ, 9 ਦਸੰਬਰ- ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸਿੱਧੂ ਨੇ ਕਿਹਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ ਅਤੇ ਉਨ੍ਹਾਂ ਨੇ ਰਾਜਸਥਾਨ ਵਿਚ ਪੈਸੇ ਲੈ ਕੇ ਟਿਕਟਾਂ ਵੇਚੀਆਂ, ਜਿਸ ਕਾਰਨ ਕਾਂਗਰਸ ਪਾਰਟੀ ਦੀ ਹਾਰ ਹੋਈ। ਇਸ ਦੇ ਜਵਾਬ ਵਿਚ ਰੰਧਾਵਾ ਨੇ ਕਾਨੂੰਨੀ ਨੋਟਿਸ ਭੇਜ ਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਨਹੀਂ ਤਾਂ ਉਨ੍ਹਾਂ ਵਲੋਂ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।


ਵਿਵਾਦ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਬੀਤੇ ਦਿਨ ਇਕ ਟੀ.ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ 'ਤੇ ਸੰਗੀਨ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ। ਇਸ ਬਿਆਨ ਦੇ ਸਾਹਮਣੇ ਆਉਂਦੇ ਹੀ ਸਿਆਸਤ ਗਰਮਾ ਗਈ। ਰੰਧਾਵਾ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇ-ਬੁਨਿਆਦ ਅਤੇ ਝੂਠਾ ਦੱਸਿਆ। ਆਪਣੇ ਵਕੀਲ ਰਾਹੀਂ ਭੇਜੇ ਗਏ ਨੋਟਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਬਿਆਨਾਂ ਨਾਲ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਸਾਖ਼ ਨੂੰ ਡੂੰਘਾ ਧੱਕਾ ਲੱਗਾ ਹੈ ਅਤੇ ਇਹ ਮਾਣਹਾਨੀ  ਦਾ ਮਾਮਲਾ ਬਣਦਾ ਹੈ।

ਪਿਛਲੀ ਖ਼ਬਰ ਇੰਡੀਗੋ ਸੰਕਟ: ਕੋਈ ਜਿੰਨਾ ਵੀ ਮਰਜ਼ੀ ਵੱਡਾ ਹੋਵੇ, ਜਵਾਬਦੇਹੀ ਹੋਵੇਗੀ ਤੈਅ- ਕੇਂਦਰੀ ਹਵਾਬਾਜ਼ੀ ਮੰਤਰੀ ਅਗਲੀ ਖ਼ਬਰ ਲੋਕ ਸਭਾ ’ਚ ਚੋਣ ਸੁਧਾਰਾਂ ਤੇ ਐਸ.ਆਈ.ਆਰ. ’ਤੇ ਮਨੀਸ਼ ਤਿਵਾੜੀ ਵਲੋਂ ਚਰਚਾ ਸ਼ੁਰੂ