23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪੁਲਿਸ ਹਿਰਾਸਤ ’ਚ ਹੋਈ ਮੌਤ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚਿਆ

ਮਾਨਾਂਵਾਲਾ, (ਅੰਮ੍ਰਿਤਸਰ), 9 ਦਸੰਬਰ (ਗੁਰਦੀਪ ਸਿੰਘ ਨਾਗੀ)- ਥਾਣਾ ਜੰਡਿਆਲਾ ਗੁਰੂ ਵਿਖੇ ਪੁਲਿਸ ਹਿਰਾਸਤ ਵਿਚ ਪਿੰਡ ਕਿੱਲਾ ਜੀਵਨ ਸਿੰਘ ਦੇ ਦਲਿਤ ਨੌਜਵਾਨ ਦੀ ਹੋਈ ਸ਼ੱਕੀ ਮੌਤ ਦਾ ਮਾਮਲਾ...

ਅਜੀਤ ਡੈਸਕ 09-12-2025

ਮਾਨਾਂਵਾਲਾ, (ਅੰਮ੍ਰਿਤਸਰ), 9 ਦਸੰਬਰ (ਗੁਰਦੀਪ ਸਿੰਘ ਨਾਗੀ)- ਥਾਣਾ ਜੰਡਿਆਲਾ ਗੁਰੂ ਵਿਖੇ ਪੁਲਿਸ ਹਿਰਾਸਤ ਵਿਚ ਪਿੰਡ ਕਿੱਲਾ ਜੀਵਨ ਸਿੰਘ ਦੇ ਦਲਿਤ ਨੌਜਵਾਨ ਦੀ ਹੋਈ ਸ਼ੱਕੀ ਮੌਤ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਧਿਆਨ ਵਿਚ ਆਉਣ ਮਗਰੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਵਲੋਂ ਭੇਜੇ ਗਏ ਮੈਂਬਰ ਰੋਹਿਤ ਖੌਖਰ ਪੀੜਤ ਪਰਿਵਾਰ ਨਾਲ ਮੁਲਾਕਾਤ ਲਈ ਪਹੁੰਚੇ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਮਗਰੋਂ ਮੈਂਬਰ ਰੋਹਿਤ ਖੌਖਰ ਨੇ ਕਿਹਾ ਕਿ ਉਨ੍ਹਾਂ ਪੀੜਤ ਪਰਿਵਾਰ ਅਤੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਪਿਛਲੀ ਖ਼ਬਰ ਪੰਜਾਬ ਚੋਣ ਕਮਿਸ਼ਨ ਨੂੰ ਸ਼ਿਕਾਇਤ ਪਿੱਛੋਂ ਬੀ.ਡੀ.ਪੀ.ਓ. ਬਲਜੀਤ ਕੌਰ ਦਾ ਤਬਾਦਲਾ ਅਗਲੀ ਖ਼ਬਰ ਦੇਸੀ ਰਿਵਾਲਵਰ ਤੇ 6 ਜ਼ਿੰਦਾ ਕਾਰਤੂਸਾਂ ਸਣੇ ਇਕ ਨੌਜਵਾਨ ਕਾਬੂ