23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜੰਡਿਆਲਾ ਗੁਰੂ ਨੇੜੇ ਰੇਲ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌ.ਤ

ਜੰਡਿਆਲਾ ਗੁਰੂ, 9 ਦਸੰਬਰ (ਹਰਜਿੰਦਰ ਸਿੰਘ ਕਲੇਰ)- ਰੇਲਵੇ ਸਟੇਸ਼ਨ ਜੰਡਿਆਲਾ–ਟਾਂਗਰਾ ਦਰਮਿਆਨ ਇਕ ਅਣਪਛਾਤੇ ਵਿਅਕਤੀ ਦੀ ਰੇਲ ਹਾਦਸੇ ‘ਚ ਮੌਤ ਹੋ ਗਈ...

ਅਜੀਤ ਡੈਸਕ 09-12-2025

ਜੰਡਿਆਲਾ ਗੁਰੂ, 9 ਦਸੰਬਰ (ਹਰਜਿੰਦਰ ਸਿੰਘ ਕਲੇਰ)- ਰੇਲਵੇ ਸਟੇਸ਼ਨ ਜੰਡਿਆਲਾ–ਟਾਂਗਰਾ ਦਰਮਿਆਨ ਇਕ ਅਣਪਛਾਤੇ ਵਿਅਕਤੀ ਦੀ ਰੇਲ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 40–42 ਸਾਲ ਦੱਸੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਟਰੇਨ ਨੰਬਰ 12317 ਦੀ ਲਪੇਟ ‘ਚ ਆਉਣ ਕਾਰਨ ਇਹ ਹਾਦਸਾ ਵਾਪਰਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ. ਐਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜੀ.ਆਰ.ਪੀ. ਅੰਮ੍ਰਿਤਸਰ ਵਲੋਂ ਧਾਰਾ 194 ਅਧੀਨ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਮ੍ਰਿਤਕ ਪਾਸੋਂ ਮੌਕੇ ’ਤੇ ਕੋਈ ਵੀ ਪਛਾਣ ਸਬੰਧੀ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਮੁਤਾਬਕ ਮ੍ਰਿਤਕ ਨੇ ਚਿੱਟੀ ਟੀ-ਸ਼ਰਟ, ਨੀਲੇ ਰੰਗ ਦੀ ਜੀਂਸ ਅਤੇ ਕਾਲੇ ਰੰਗ ਦੀ ਗਰਮ ਜੈਕਟ ਪਾਈ ਹੋਈ ਸੀ। ਉਸ ਦਾ ਰੰਗ ਕਣਕਵੰਨਾ, ਸਿਰੋਂ ਮੋਨਾ ਅਤੇ ਦਾੜ੍ਹੀ ਕੱਟੀ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਥਾਣਾ ਜੀ.ਆਰ.ਪੀ. ਅੰਮ੍ਰਿਤਸਰ ਦੀ ਮੋਰਚਰੀ ‘ਚ ਰੱਖਵਾਇਆ ਗਿਆ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫਰੀਕਾ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਦੱਖਣੀ ਅਫਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਵੰਦੇ ਮਾਤਰਮ ਦਾ ਜ਼ਿਕਰ ਉਹ ਲੋਕ ਕਰ ਰਹੇ ਹਨ, ਜਿਨ੍ਹਾਂ ਨੇ ਬਾਹਰਲਿਆਂ ਅੱਗੇ ਗੋਡੇ ਟੇਕ ਦਿੱਤੇ ਸਨ- ਰੇਣੁਕਾ ਚੌਧਰੀ