23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਗਰ-ਝਾਂਸੀ ਰਾਸ਼ਟਰੀ ਰਾਜਮਾਰਗ 'ਤੇ ਵੱਡਾ ਹਾਦਸਾ, ਚਾਰ ਬੀ.ਡੀ.ਐਸ.ਕਰਮਚਾਰੀਆਂ ਦੀ ਮੌਤ

ਭੋਪਾਲ, 10 ਦਸੰਬਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਥੇ ਇਕ ਸੜਕ ਹਾਦਸੇ ਵਿਚ ਬੰਬ ਡਿਸਪੋਜ਼ਲ ਸਕੁਐਡ (ਬੀ.ਡੀ.ਐਸ.) ਦੇ ਚਾਰ ਜਵਾਨਾਂ ਦੀ ਮੌਤ...

ਅਜੀਤ ਡੈਸਕ 10-12-2025

ਭੋਪਾਲ, 10 ਦਸੰਬਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਥੇ ਇਕ ਸੜਕ ਹਾਦਸੇ ਵਿਚ ਬੰਬ ਡਿਸਪੋਜ਼ਲ ਸਕੁਐਡ (ਬੀ.ਡੀ.ਐਸ.) ਦੇ ਚਾਰ ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਕਰਮਚਾਰੀ ਦਾ ਸਾਗਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਸਾਗਰ-ਝਾਂਸੀ ਰਾਸ਼ਟਰੀ ਰਾਜਮਾਰਗ 44 'ਤੇ ਬਾਂਦਰੀ ਅਤੇ ਮਾਲਥੋਨ ਦੇ ਵਿਚਕਾਰ ਝਿਕਾਨੀ ਘਾਟੀ ਦੇ ਨੇੜੇ ਵਾਪਰੀ।

ਰਿਪੋਰਟਾਂ ਅਨੁਸਾਰ ਮੋਰੇਨਾ ਬੀ.ਡੀ.ਐਸ. ਟੀਮ ਦੀ ਗੱਡੀ ਬਾਲਾਘਾਟ ਵਿਚ ਡਿਊਟੀ ਤੋਂ ਵਾਪਸ ਆ ਰਹੀ ਸੀ ਕਿ ਇਕ ਕੰਟੇਨਰ ਨਾਲ ਟਕਰਾ ਗਈ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਂਸਟੇਬਲ ਰਾਜੀਵ ਚੌਹਾਨ ਵੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਮੁਲਾਜ਼ਮਾਂ ਦੇ ਨਾਲ ਆਇਆ ਕੁੱਤਾ ਸੁਰੱਖਿਅਤ ਪਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਗੱਡੀ ਦੇ ਕੰਟਰੋਲ ਗੁਆਉਣ ਅਤੇ ਕੰਟੇਨਰ ਨਾਲ ਟਕਰਾਉਣ ਕਾਰਨ ਹੋਇਆ।
ਸ਼ਹੀਦ ਸੈਨਿਕਾਂ ਦੀਆਂ ਲਾਸ਼ਾਂ ਨੂੰ ਮਾਲਥੋਨ ਲਿਜਾਇਆ ਗਿਆ ਹੈ, ਜਿਥੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਰਾਸ਼ਟਰੀ ਰਾਜਧਾਨੀ ਦੀ ਹਵਾ ਗੁਣਵੱਤਾ ਸੂਚਾਂਕ ’ਚ ਸੁਧਾਰ ਅਗਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਅਕਾਲੀ ਆਗੂ ਵਲਟੋਹਾ ਨੇ ਲੱਗੀ ਤਨਖਾਹ ਤਹਿਤ ਦੂਜੇ ਦਿਨ ਵੀ ਕੀਤੀ ਸੇਵਾ