26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-12-2025

ਲੁਧਿਆਣਾ ਬੱਸ ਸਟੈਂਡ ਦੇ ਬਾਹਰ ਭਿਆਨਕ ਹਾਦਸਾ, ਤੇਜ਼ ਰਫਤਾਰ ਬੇਕਾਬੂ ਬੱਸ ਨੇ ਕਈ ਦਰੜੇ

ਲੁਧਿਆਣਾ, 11 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਬੱਸ ਸਟੈਂਡ ਤੇ ਬਾਹਰ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇਕ ਤੇਜ਼ ਰਫ਼ਤਾਰ ਬੇਕਾਬੂ ਬੱਸ ਨੇ ਬੱਸ ਸਟੈਂਡ ਦੇ ਬਾਹਰ ਮੌਜੂਦ ਕਈ....

ਅਜੀਤ ਡੈਸਕ 11-12-2025

ਲੁਧਿਆਣਾ, 11 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਬੱਸ ਸਟੈਂਡ ਤੇ ਬਾਹਰ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇਕ ਤੇਜ਼ ਰਫ਼ਤਾਰ ਬੇਕਾਬੂ ਬੱਸ ਨੇ ਬੱਸ ਸਟੈਂਡ ਦੇ ਬਾਹਰ ਮੌਜੂਦ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 6-7 ਤੋਂ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਆ ਰਹੀ ਜੁਝਾਰ ਕੰਪਨੀ ਦੀ ਬੱਸ ਜਦੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਗਈ ਅਤੇ ਬੱਸ ਸਟੈਂਡ ਦੇ ਬਾਹਰ ਮੌਜੂਦ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿਚ ਦੋ ਈ-ਰਿਕਸ਼ਾ ਤੇ ਇਕ ਮੋਟਰਸਾਈਕਲ ਵੀ ਬੁਰੀ ਤਰੀਕੇ ਨਾਲ ਨੁਕਸਾਨੇ ਗਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ 15 ਦਸੰਬਰ ਤੋਂ ਬਰਨਾਲਾ ਦੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਐਲਾਨ ਅਗਲੀ ਖ਼ਬਰ ਮਾਮਲਾ ਥਰਮਲ ਪਲਾਂਟ ਬਠਿੰਡਾ ਕਲੋਨੀ ਦੀ ਜਮੀਨ ਵੇਚਣ ਦਾ- ਕਾਂਗਰਸ ਨੇ ਲਾਇਆ ਧਰਨਾ