24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-12-2025

ਰਾਸ਼ਟਰਪਤੀ ਮੁਰਮੂ ਨੇ ਅਰੁਣਾਚਲ ਸੜਕ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਕੀਤੀ ਪ੍ਰਗਟ

ਨਵੀਂ ਦਿੱਲੀ, 11 ਦਸੰਬਰ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਰੁਣਾਚਲ ਪ੍ਰਦੇਸ਼ ਸੜਕ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਜਿਸ ਵਿਚ 21 ਮਜ਼ਦੂਰਾਂ ਦੇ ਮਾਰੇ ਜਾਣ ਦਾ ...

ਅਜੀਤ ਡੈਸਕ 11-12-2025

ਨਵੀਂ ਦਿੱਲੀ, 11 ਦਸੰਬਰ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਰੁਣਾਚਲ ਪ੍ਰਦੇਸ਼ ਸੜਕ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਜਿਸ ਵਿਚ 21 ਮਜ਼ਦੂਰਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰਾਸ਼ਟਰਪਤੀ ਮੁਰਮੂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ ਹੋਏ ਜਾਨੀ ਨੁਕਸਾਨ ਬਾਰੇ ਜਾਣ ਕੇ ਦੁੱਖ ਹੋਇਆ।
ਅਧਿਕਾਰੀਆਂ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿਚ ਹੋਏ ਇਕ ਹਾਦਸੇ ਵਿਚ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 21 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਿਸ ਦੇ ਅਨੁਸਾਰ, ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਰਹਿਣ ਵਾਲੇ ਡਰਾਈਵਰ ਸਮੇਤ 22 ਵਿਅਕਤੀ ਇਕ ਮਿੰਨੀ ਟਰੱਕ ਵਿੱਚ ਸਵਾਰ ਸਨ ਜੋ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿਚ ਹਯੁਲਿਆਂਗ-ਚਗਲਗਾਮ ਸੜਕ 'ਤੇ ਇਕ ਡੂੰਘੀ ਖੱਡ ਵਿਚ ਡਿੱਗ ਗਿਆ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਨਾਲ ਕੀਤੀ ਗੱਲਬਾਤ , ਦੁਵੱਲੇ ਵਪਾਰ ਨੂੰ ਵਧਾਉਣ 'ਤੇ ਜ਼ੋਰ ਦਿੱਤਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਭਲਕੇ ਹਲਕਾ ਗੁਰੂ ਹਰ ਸਹਾਏ 'ਚ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਜਲਸਿਆਂ ਨੂੰ ਸੰਬੋਧਨ