23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-12-2025

ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ, 12 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਦੋ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੇ ਧਮਕੀ ਭਰੇ ਈ.ਮੇਲ ਮਿਲੇ ਹਨ, ਜਿਸ ਉਪਰੰਤ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਅੱਜ ਇਥੇ....

ਅਜੀਤ ਡੈਸਕ 12-12-2025

ਮਾਨਾਂਵਾਲਾ, ਅੰਮ੍ਰਿਤਸਰ, 12 ਦਸੰਬਰ (ਰੇਸ਼ਮ ਸਿੰਘ/ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ ਦੇ ਦੋ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੇ ਧਮਕੀ ਭਰੇ ਈ.ਮੇਲ ਮਿਲੇ ਹਨ, ਜਿਸ ਉਪਰੰਤ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਅੱਜ ਇਥੇ ਪੁਤਲੀ ਘਰ ਸਥਿਤ ਸਕੂਲ ਸੀਨੀਅਰ ਸਟਡੀ ਵਿਖੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਨੂੰ ਵੀ ਧਮਕੀ ਭਰੀ ਈ.ਮੇਲ ਆਈ ਹੈ।

ਦਿੱਲੀ ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ ਧਮਕੀ ਭਰੀ ਮੇਲ ਆਉਣ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਸਥਿਤੀ ਨੂੰ ਦੇਖਦਿਆ ਹੋਇਆ ਸਕੂਲ ਪ੍ਰਬੰਧਕਾਂ ਨੇ ਸਕੂਲ ਵਿਚ ਛੁੱਟੀ ਕਰ ਦਿੱਤੀ ਹੈ ਅਤੇ ਬੱਚਿਆ ਨੂੰ ਸਕੂਲ ਬਸਾਂ ਰਾਹੀਂ ਘਰ ਭੇਜ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਜਿਹੜੇ ਬੱਚੇ ਨਿੱਜੀ ਵਾਹਨਾਂ ਵਿਚ ਆਉਂਦੇ ਹਨ, ਉਨ੍ਹਾਂ ਦੇ ਮਾਪਿਆਂ ਨੂੰ ਫੋਨ ਕਰਕੇ ਬੁਲਾਇਆ ਗਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ।

ਪਿਛਲੀ ਖ਼ਬਰ ਧਮਕੀ ਭਰੇ ਈ.ਮੇਲ ਲਈ ਜ਼ਿੰਮੇਵਾਰ ਸਰੋਤਾਂ ਦੀ ਕੀਤੀ ਜਾ ਰਹੀ ਹੈ ਜਾਂਚ- ਪੁਲਿਸ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਕੀਤੀ ਕਾਂਗਰਸ ਸੰਸਦ ਮੈਂਬਰਾਂ ਦੀ ਮੀਟਿੰਗ