23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-12-2025

10 ਕਿਲੋ ਅਫ਼ੀਮ ਸਣੇ ਇਕ ਨੌਜਵਾਨ ਕਾਬੂ

ਰਾਜਪੁਰਾ (ਪਟਿਆਲਾ), 13 ਦਸੰਬਰ 2026 - ਰਾਜਪੁਰਾ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਇਕ ਕੈਂਟਰ ਨੂੰ ਰੋਕ ਕੇ ਉਸਦੀ ਚੈਕਿੰਗ ਕੀਤੀ ਗਈ ਤਾਂ ਉਸ ਦੇ ਵਿਚੋਂ 10 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਇਕ ਮੁਲਜਮ ਨੂੰ...

ਅਜੀਤ ਡੈਸਕ 13-12-2025

ਰਾਜਪੁਰਾ (ਪਟਿਆਲਾ), 13 ਦਸੰਬਰ 2026 - ਰਾਜਪੁਰਾ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਇਕ ਕੈਂਟਰ ਨੂੰ ਰੋਕ ਕੇ ਉਸਦੀ ਚੈਕਿੰਗ ਕੀਤੀ ਗਈ ਤਾਂ ਉਸ ਦੇ ਵਿਚੋਂ 10 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਇਕ ਮੁਲਜਮ ਨੂੰ ਕਾਬੂ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅੱਜ ਐਸਪੀਡੀ ਹਰਬੰਤ ਸਿੰਘ ਬੈਂਸ ਨੇ ਰਾਜਪੁਰਾ ਦੇ ਡੀਐਸਪੀ ਦਫ਼ਤਰ ਵਿਖੇ ਪ੍ਰੈਸ ਮੀਟਿੰਗ ਦੌਰਾਨ ਦਿੰਦਿਆਂ ਦੱਸਿਆ ਕਿ ਸਪੈਸ਼ਲ ਸੈਲ ਦੇ ਇੰਚਾਰਜ ਮਨਪ੍ਰੀਤ ਸਿੰਘ ਇੰਸਪੈਕਟਰ ਦੀ ਅਗਵਾਈ ਵਿਚ ਉਪਲਹੇੜੀ ਨੇੜੇ ਨਾਕੇਬੰਦੀ ਦੌਰਾਨ ਇਕ ਕੈਂਟਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 10 ਕਿਲੋ ਅਫ਼ੀਮ ਬਰਾਮਦ ਕੀਤੀ ਗਈ । ਮੁਲਜ਼ਮ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਭਾਊਰਾਲਾ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਰਾਜਪੁਰਾ ਦੀ ਮਾਨਯੋਗ ਅਦਾਲਤ ਵਿਚ ਮੁਲਜ਼ਮ ਨੂੰ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ ।

ਪਿਛਲੀ ਖ਼ਬਰ ਕੌਮੀ ਲੋਕ ਅਦਾਲਤ ਦੌਰਾਨ 870 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਰਿਟਰਨਿੰਗ ਅਫ਼ਸਰ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 158 ਟੀਮਾਂ ਰਵਾਨਾ