25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਨੇ ਪਿੰਡ ਚੜੇਵਾਨ ਵਿਖੇ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ 14 ਦਸੰਬਰ (ਰਣਜੀਤ ਸਿੰਘ ਢਿੱਲੋਂ) -ਪ੍ਰਸਿੱਧ ਰਾਜਨੀਤਕ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੇ ਛੋਟੇ ਭਰਾ ਰਿਪਜੀਤ ਸਿੰਘ ਬਰਾੜ ਸਾਬਕਾ ਵਿਧਾਇਕ....

ਅਜੀਤ ਡੈਸਕ 14-12-2025

ਸ੍ਰੀ ਮੁਕਤਸਰ ਸਾਹਿਬ 14 ਦਸੰਬਰ (ਰਣਜੀਤ ਸਿੰਘ ਢਿੱਲੋਂ) -ਪ੍ਰਸਿੱਧ ਰਾਜਨੀਤਕ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੇ ਛੋਟੇ ਭਰਾ ਰਿਪਜੀਤ ਸਿੰਘ ਬਰਾੜ ਸਾਬਕਾ ਵਿਧਾਇਕ ਕੋਟਕਪੂਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਪਿੰਡ ਚੜੇਵਾਨ ਵਿਖੇ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟ ਪਾਈ ਗਈ। ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਮੇਲੇ ਵਿਚ ਸਭ ਨੂੰ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਵੰਤ ਸਿੰਘ ਪਿੰਡ ਚੜੇਵਾਨ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਕਸਬਾ ਹਰੀਕੇ ਪੱਤਣ ਵਿਖੇ ਵੋਟਿੰਗ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਰਹੇ ਉਮੀਦਵਾਰ ਨੇ ਪਾਈ ਆਪਣੀ ਵੋਟ