26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਪਾਈ ਵੋਟ

ਸੰਗਰੂਰ/ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਧੀਰਜ ਪਸੋਰੀਆ/ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਆਪਣੀ ਧਰਮ ਪਤਨੀ...

ਅਜੀਤ ਡੈਸਕ 14-12-2025

ਸੰਗਰੂਰ/ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਧੀਰਜ ਪਸੋਰੀਆ/ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਆਪਣੀ ਧਰਮ ਪਤਨੀ ਸੰਗੀਤਾ ਰਾਣੀ ਨਾਲ ਆਪਣੇ ਪਿੰਡ ਈਲਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਵੋਟ ਪਾਈ ਹੈ। ਇਸੇ ਤਰਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਕਰਨ ਸਿੰਘ ਬਾਲੀ ਸਾਬਕਾ ਸਰਪੰਚ ਪਿੰਡ ਮੱਲਣ ਨੇ ਆਪਣੇ ਪਿਤਾ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਜਥੇਦਾਰ ਗੁਰਪਿਆਰ ਸਿੰਘ ਮੱਲਣ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਪਿੰਡ ਦੇ ਪੋਲਿੰਗ ਬੂਥ ਤੇ ਵੋਟ ਪਾਈ।

ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਵੋਟਾਂ ਪਾਉਣ ਦਾ ਉਤਸ਼ਾਹ ਮੱਠਾ ਅਗਲੀ ਖ਼ਬਰ ਵੋਟਰ ਸੂਚੀਆਂ ਵਿਚ ਨਾਮ ਨਾ ਹੋਣ ਕਾਰਨ ਵੋਟਰ ਬਿਨਾਂ ਵੋਟ ਪਾਏ ਵਾਪਸ ਪਰਤੇ