30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਕੈਬਨਿਟ ਰੈਂਕ ਪ੍ਰਾਪਤ ਵਿਧਾਇਕਾ ਬਲਜਿੰਦਰ ਕੌਰ ਨੇ ਪਾਈ ਵੋਟ

ਤਲਵੰਡੀ ਸਾਬੋ (ਬਠਿੰਡਾ), 14 ਦਸੰਬਰ (ਰਣਜੀਤ ਸਿੰਘ ਰਾਜੂ)- ਅੱਜ ਹੋ ਰਹੀਆਂ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਬਲਾਕ ਤਲਵੰਡੀ ਸਾਬੋ ਦੇ ਬਾਕੀ ਪਿੰਡਾਂ ’ਚ ਭਾਂਵੇ ਬਹੁਤਾ ਉਤਸ਼ਾਹ ਦੇਖਣ...

ਅਜੀਤ ਡੈਸਕ 14-12-2025

ਤਲਵੰਡੀ ਸਾਬੋ (ਬਠਿੰਡਾ), 14 ਦਸੰਬਰ (ਰਣਜੀਤ ਸਿੰਘ ਰਾਜੂ)- ਅੱਜ ਹੋ ਰਹੀਆਂ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਬਲਾਕ ਤਲਵੰਡੀ ਸਾਬੋ ਦੇ ਬਾਕੀ ਪਿੰਡਾਂ ’ਚ ਭਾਂਵੇ ਬਹੁਤਾ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ ਪਰ ਜ਼ਿਲ੍ਹੇ ਭਰ ਚ ਬਲਾਕ ਸੰਮਤੀ ਦੀ ਸਰਗਰਮ ਸੀਟ ਬਣ ਚੁੱਕੇ ਜੰਬਰ ਬਸਤੀ ਦੀ ਚੋਣ ਲਈ ਸਵੇਰ ਤੋਂ ਹੀ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਇਸ ਸੀਟ ਤੋਂ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦੇ ਚਾਚੀ ਚੋਣ ਮੈਦਾਨ ’ਚ ਹਨ।

ਚੋਣ ਪ੍ਰਕਿਰਿਆ ਦੇ ਚਲਦਿਆਂ ਬੀਬਾ ਬਲਜਿੰਦਰ ਕੌਰ ਨੇ ਵੀ ਆਪਣੇ ਪਰਿਵਾਰ ਸਮੇਤ ਪਹੁੰਚ ਕੇ ਆਪਣੀ ਵੋਟ ਹੱਕ ਦਾ ਇਸਤੇਮਾਲ ਕੀਤਾ। ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਲਾਕ ਸੰਮਤੀ/ਜਿਲ੍ਹਾ ਪ੍ਰੀਸ਼ਦ ਦੀ ਪਹਿਲੀ ਚੋਣ ਹੈ, ਜੋ ਨਿਰਪੱਖ ਤਰੀਕੇ ਨਾਲ ਹੋ ਰਹੀ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਵਾਂਗ ਨਾ ਹੀ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਰੱਦ ਹੋਏ ਅਤੇ ਨਾ ਉਮੀਦਵਾਰਾਂ ਨੂੰ ਕਿਸੇ ਨੇ ਡਰਾਇਆ ਧਮਕਾਇਆ। ਉਨ੍ਹਾਂ ਨੇ ਲੋਕਾਂ ਨੂੰ ਬਿਨਾਂ ਡਰ ਜਾਂ ਭੈਅ ਦੇ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਬਲਾਕ ਸੰਮਤੀ ਬਰਿਆਰ ਜ਼ੋਨ ਤੋਂ ਆਪ ਦੇ ਉਮੀਦਵਾਰ ਸਰਬਜੀਤ ਸਿੰਘ ਪੱਪਲ ਨੇ ਵੋਟ ਪਾਈ ਅਗਲੀ ਖ਼ਬਰ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਮੰਗੂਪੁਰ ਵਿਖੇ ਸਿਰਫ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਉਤਾਰੇ ਆਜ਼ਾਦ ਉਮੀਦਵਾਰ...