28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਡੀਐਸਪੀ ਹਰਵਿੰਦਰ ਸਿੰਘ ਖਹਿਰਾ ਵਲੋਂ ਪੋਲਿੰਗ ਬੂਥਾਂ ਦਾ ਦੌਰਾ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ ਵਲੋਂ ਸਬ-ਡਵੀਜਨ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਪੋਲਿੰਗ...

ਅਜੀਤ ਡੈਸਕ 14-12-2025

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ ਵਲੋਂ ਸਬ-ਡਵੀਜਨ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਡੀਐਸਪੀ ਖਹਿਰਾਂ ਵਲੋਂ ਪੋਲਿੰਗ ਬੂਥਾਂ 'ਤੇ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ ਤੋਂ ਸਥਿਤੀ ਦਾ ਜਾਇਜਾ ਲਿਆ ਗਿਆ।ਡੀਐਸਪੀ ਹਰਵਿੰਦਰ ਸਿੰਘ ਖਹਿਰਾ ਵਲੋਂ ਨੇੜਲੇ ਪਿੰਡ ਲਖਮੀਰਵਾਲਾ ਪਹੁੰਚਕੇ ਪੋਲਿੰਗ ਬੂਥ ਨੰਬਰ-12 ਅਤੇ 13 ਦੇ ਪੋਲਿੰਗ ਅਮਲੇ ਅਤੇ ਸੁਰੱਖਿਆ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ।

ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੇ ਜਿਲਾ ਪ੍ਰੀਸ਼ਦ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਲੋਕਾਂ ਦਾ ਰੁਝਾਨ ਘੱਟ ਦਿਖਾਈ ਦੇ ਰਿਹਾ ਅਗਲੀ ਖ਼ਬਰ 102 ਸਾਲਾ ਮਾਤਾ ਗੁਰਨਾਮ ਕੌਰ ਨੇ ਆਪਣੇ ਵੋਟ ਪਾਉਣ ਦੇ ਹੱਕ ਦਾ ਕੀਤਾ ਇਸਤੇਮਾਲ