23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-12-2025

ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 16 ਦਸੰਬਰ - ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਧੁੰਦ ਵਿਚ ਘਿਰੇ ਹੋਏ ਹਨ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ....

ਅਜੀਤ ਡੈਸਕ 16-12-2025

ਚੰਡੀਗੜ੍ਹ, 16 ਦਸੰਬਰ - ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਧੁੰਦ ਵਿਚ ਘਿਰੇ ਹੋਏ ਹਨ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।ਅੱਜ ਤੇਜ਼ ਹਵਾਵਾਂ ਵੀ ਚੱਲਣਗੀਆਂ। ਕੱਲ੍ਹ ਪਹਿਲਾਂ ਬਠਿੰਡਾ ਵਿਚ ਬਹੁਤ ਸੰਘਣੀ ਧੁੰਦ ਦਰਜ ਕੀਤੀ ਗਈ ਸੀ। ਚੰਡੀਗੜ੍ਹ ਹਵਾਈ ਅੱਡੇ ਤੋਂ ਧਰਮਸ਼ਾਲਾ ਅਤੇ ਦਿੱਲੀ ਲਈ ਛੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਕੁਝ ਦੇਰੀ ਨਾਲ ਚੱਲੀਆਂ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਘਟੋ-ਘੱਟ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿਚ ਸਭ ਤੋਂ ਘੱਟ ਹੈ। ਜਦੋਂ ਕਿ ਹਲਵਾਰਾ ਵਿਚ ਸਭ ਤੋਂ ਵੱਧ ਤਾਪਮਾਨ 25.5 ਡਿਗਰੀ ਦਰਜ ਕੀਤਾ ਗਿਆ।

ਪਿਛਲੀ ਖ਼ਬਰ ਗੋਆ ਅਗਨੀਕਾਂਡ: ਥਾਈ ਪੁਲਿਸ ਲੂਥਰਾ ਭਰਾਵਾਂ ਨੂੰ ਲੈ ਦਿੱਲੀ ਲਈ ਰਵਾਨਾ ਅਗਲੀ ਖ਼ਬਰ ਜ਼ਹਿਰੀਲੇ ਧੂੰਏ ਦੀ ਲਪੇਟ ’ਚ ਰਾਸ਼ਟਰੀ ਰਾਜਧਾਨੀ