15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਉਤਰਾਖ਼ੰਡ: ਖੜ੍ਹੇ ਟਰੱਕ ’ਚ ਵੱਜੀ ਤੇਜ਼ ਰਫ਼ਤਾਰ ਕਾਰ, ਚਾਰ ਦੀ ਮੌਤ

ਦੇਹਰਾਦੂਨ, 18 ਦਸੰਬਰ- ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਚਾਰ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ...

ਅਜੀਤ ਡੈਸਕ 18-12-2025

ਦੇਹਰਾਦੂਨ, 18 ਦਸੰਬਰ- ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਚਾਰ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਹਰਿਦੁਆਰ ਤੋਂ ਆ ਰਹੀ ਸੀ। ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ ਅਤੇ ਰਾਹਗੀਰ ਤੁਰੰਤ ਮਦਦ ਲਈ ਦੌੜੇ।

ਘਟਨਾ ਤੋਂ ਪਹਿਲਾਂ ਦਾ ਇਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਕਾਰ ਤੇਜ਼ ਰਫ਼ਤਾਰ ਨਾਲ ਚੱਲਦੀ ਦਿਖਾਈ ਦਿੱਤੀ। ਉਸੇ ਸਮੇਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬਾਦਲਾਂ ਨੇ ਆਪਣੇ ਗੜ੍ਹ ਲੰਬੀ ਵਿਚ ਹੂੰਝਾ ਫੇਰ ਜਿੱਤ ਦਰਜ ਕੀਤੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਅਕਾਲੀ ਦਲ ਦੀ ਹੂੰਝਾ ਫੇਰ ਜਿੱਤ, ਬਠਿੰਡਾ ਦੀਆਂ 17 'ਚੋਂ 13 ਸੀਟਾਂ ਜਿੱਤੀਆਂ