15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਧਾਇਕ ਪਠਾਨਮਾਜਰਾ ਨੇ ਹਾਈ ਕੋਰਟ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ

ਚੰਡੀਗੜ੍ਹ, 18 ਦਸੰਬਰ (ਸੰਦੀਪ ਕੁਮਾਰ ਮਾਹਨਾ) - ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਪਟਿਆਲਾ ਦੇ ਹਲਕਾ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪੰਜਾਬ ਅਤੇ ਹਰਿਆਣਾ...

ਅਜੀਤ ਡੈਸਕ 18-12-2025

ਚੰਡੀਗੜ੍ਹ, 18 ਦਸੰਬਰ (ਸੰਦੀਪ ਕੁਮਾਰ ਮਾਹਨਾ) - ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਪਟਿਆਲਾ ਦੇ ਹਲਕਾ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਤੇ ਸੁਣਵਾਈ ਲਈ ਅਜੇ ਤੱਕ ਬੈਂਚ ਦਾ ਗਠਨ ਨਹੀਂ ਕੀਤਾ ਗਿਆ ਹੈ ਕਿਉਂਕਿ ਇਸ ਸਮੇਂ ਵਕੀਲਾਂ ਵਲੋਂ ਹੜਤਾਲ ਕੀਤੀ ਹੋਈ ਹੈ।

ਪਠਾਨਮਾਜਰਾ ਨੇ ਪਹਿਲਾਂ ਪਟਿਆਲਾ ਸੈਸ਼ਨ ਕੋਰਟ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਕਤੂਬਰ 'ਚ ਰੱਦ ਕਰ ਦਿੱਤਾ ਗਿਆ ਸੀ। ਲਗਭਗ ਦੋ ਮਹੀਨੇ ਬਾਅਦ ਉਨ੍ਹਾਂ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਸ਼ਿਕਾਇਤਕਰਤਾ, ਜਿਸ ਨੇ ਪਹਿਲਾਂ ਵਿਧਾਇਕ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਸੀ, ਨੇ ਹੁਣ ਜਬਰ ਜਨਾਹ ਦਾ ਕੇਸ ਵੀ ਦਾਇਰ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਰਾਜਨੀਤਕ ਸਾਜ਼ਿਸ਼ ਦੱਸਿਆ ਹੈ।

ਪਿਛਲੀ ਖ਼ਬਰ ਧੁੰਦ ਕਾਰਨ ਜਲੰਧਰ-ਪਠਾਨਕੋਟ ਹਾਈਵੇਅ 'ਤੇ ਹਾਦਸਾ, ਪੰਜ ਵਾਹਨ ਆਪਸ ਵਿਚ ਟਕਰਾਏ ਅਗਲੀ ਖ਼ਬਰ ਜਲਦ ਪੂਰੀਆਂ ਕਰਾਂਗੇ ਆਪਣੀਆਂ ਰਹਿੰਦੀਆਂ ਗਾਰੰਟੀਆਂ- ਮੁੱਖ ਮੰਤਰੀ ਮਾਨ