16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨੌਜਵਾਨ ਵਲੋਂ ਗੋਲੀ ਮਾਰ ਕੇ ਔਰਤ ਦੀ ਹੱਤਿਆ

ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਦਿਨ ਦਿਹਾੜੇ ਇਕ ਨੌਜਵਾਨ ਨੇ ਘਰ ਅੰਦਰ ਜਬਰੀ ਦਾਖ਼ਲ ਹੋ ਕੇ ਇਕ...

ਅਜੀਤ ਡੈਸਕ 20-12-2025

ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਦਿਨ ਦਿਹਾੜੇ ਇਕ ਨੌਜਵਾਨ ਨੇ ਘਰ ਅੰਦਰ ਜਬਰੀ ਦਾਖ਼ਲ ਹੋ ਕੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਪੂਨਮ ਪਾਂਡੇ ਵਜੋਂ ਕੀਤੀ ਗਈ ਹੈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਕਿ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਹੀ ਥਾਣਾ ਜਮਾਲਪੁਰ ਦੀ ਐਸ.ਐਚ.ਓ. ਬਲਵਿੰਦਰ ਕੌਰ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਿਨ ਦਿਹਾੜੇ ਹੋਈ ਇਸ ਹੱਤਿਆ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਹੈ।

ਪਿਛਲੀ ਖ਼ਬਰ ਬੰਗਲਾਦੇਸ਼ : ਪਰਿਵਾਰ ਦੀ ਇੱਛਾ ਅਨੁਸਾਰ ਦਫ਼ਨਾਇਆ ਗਿਆ ਸ਼ਰੀਫ ਉਸਮਾਨ ਹਾਦੀ ਨੂੰ ਅਗਲੀ ਖ਼ਬਰ ਸੰਯੋਜਨ ਕਿਸੇ ਵੀ ਚੀਜ਼ ਤੋਂ ਵੱਧ - ਟੀ-20 ਵਿਸ਼ਵ ਕੱਪ ਟੀਮ ਤੋਂ ਗਿੱਲ ਨੂੰ ਬਾਹਰ ਰੱਖਣ 'ਤੇ ਅਗਰਕਰ