16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀਂ

ਕੁੱਲਗੜ੍ਹੀ (ਫ਼ਿਰੋਜ਼ਪੁਰ) 21 ਦਸੰਬਰ (ਸੁਖਜਿੰਦਰ ਸਿੰਘ ਸੰਧੂ) ਫ਼ਿਰੋਜ਼ਪੁਰ ਜ਼ੀਰਾ ਮਾਰਗ 'ਤੇ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਜ਼ਦੀਕ ਹੋਏ ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀਂ ਹੋ ਗਿਆ। ਮ੍ਰਿਤਕ ਦੀ ਪਹਿਚਾਣ...

ਅਜੀਤ ਡੈਸਕ 21-12-2025

ਕੁੱਲਗੜ੍ਹੀ (ਫ਼ਿਰੋਜ਼ਪੁਰ) 21 ਦਸੰਬਰ (ਸੁਖਜਿੰਦਰ ਸਿੰਘ ਸੰਧੂ) ਫ਼ਿਰੋਜ਼ਪੁਰ ਜ਼ੀਰਾ ਮਾਰਗ 'ਤੇ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਜ਼ਦੀਕ ਹੋਏ ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀਂ ਹੋ ਗਿਆ। ਮ੍ਰਿਤਕ ਦੀ ਪਹਿਚਾਣ ਸੁਖਵੀਰ ਸਿੰਘ ਵਾਸੀ ਬਾਗੂ ਵਾਲਾ ਗੁਰੂ ਹਰਸਹਾਏ ਵਜੋਂ ਹੋਈ ਹੈ ਦੱਸਿਆ ਜਾ ਰਿਹਾ ਟਰੱਕ ਵਾਲਿਆਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਜੋ ਮੌਕੇ ਤੋਂ ਫ਼ਰਾਰ ਹੋ ਗਏ। ਹਾਦਸੇ ਚ ਬਲੈਰੋ ਪਿਕਅੱਪ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰੱਕ ਸੜਕ ਨਾਲ ਖੱਡਿਆਂ ਚ ਪਲਟ ਗਿਆ। ਜ਼ਖ਼ਮੀ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਪਾਸਟਰ ਅੰਕੁਰ ਨਰੂਲਾ ਨੂੰ 13 ਸਾਲ ਦੀ ਲੜਕੀ ਦੇ ਮਾਮਲੇ ਵਿਚ ਬਿਆਨ ਸੰਬੰਧੀ ਕਾਨੂੰਨੀ ਨੋਟਿਸ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਬੀ.ਐਸ.ਐਫ. ਜਨਰਲ ਡਿਊਟੀ ਕਾਡਰ (ਗੈਰ-ਗਜ਼ਟਿਡ) ਭਰਤੀ ਨਿਯਮ ਵਿਚ ਸੋਧ ਲਈ ਨਿਯਮ