17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਉੱਤਰ ਪ੍ਰਦੇਸ਼:ਮਿੱਟੀ ਨਾਲ ਭਰੇ ਟਰੱਕ ਨਾਲ ਟਕਰਾਈ ਕਾਰ, ਚਾਰ ਦੀ ਮੌਤ

ਲਖਨਊ, 22 ਦਸੰਬਰ- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਐਤਵਾਰ ਦੇਰ ਰਾਤ ਨੰਗਲ-ਚਾਂਦਕ ਸੜਕ 'ਤੇ ਧੁੰਦ ਕਾਰਨ ਇਕ ਤੇਜ਼ ਰਫ਼ਤਾਰ ਕਾਰ ਮਿੱਟੀ ਨਾਲ ਭਰੇ...

ਅਜੀਤ ਡੈਸਕ 22-12-2025

ਲਖਨਊ, 22 ਦਸੰਬਰ- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਐਤਵਾਰ ਦੇਰ ਰਾਤ ਨੰਗਲ-ਚਾਂਦਕ ਸੜਕ 'ਤੇ ਧੁੰਦ ਕਾਰਨ ਇਕ ਤੇਜ਼ ਰਫ਼ਤਾਰ ਕਾਰ ਮਿੱਟੀ ਨਾਲ ਭਰੇ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਵਲੋਂ ਵੱਡੇ ਸਾਹਿਬਜ਼ਾਦਿਆਂ ਤੇ ਹੋਰ ਸਿੰਘਾਂ ਦੀ ਸ਼ਹਾਦਤ ਨੂੰ ਪ੍ਰਣਾਮ ਅਗਲੀ ਖ਼ਬਰ ਇੰਡੋਨੇਸ਼ੀਆ:ਸੜਕ ਹਾਦਸੇ ਵਿਚ 16 ਲੋਕਾਂ ਦੀ ਮੌਤ