17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ 28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ, 23 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ...

ਅਜੀਤ ਡੈਸਕ 23-12-2025

ਅੰਮ੍ਰਿਤਸਰ, 23 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ 28 ਦਸੰਬਰ, ਐਤਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੋਏ ਆਦੇਸ਼ ਅਨੁਸਾਰ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਗਈ ਹੈ।

ਪਿਛਲੀ ਖ਼ਬਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰਾਂ ਮੁਸਤੈਦ - ਸਿਸੋਦੀਆ ਅਗਲੀ ਖ਼ਬਰ ਐਨਆਰਆਈ ਦੀ ਮੌਤ ਦੇ ਸੰਬੰਧ ਵਿਚ ਮਾਂ, ਭਰਾ, ਭਤੀਜੇ ਵਿਰੁੱਧ ਮਾਮਲਾ ਦਰਜ