17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਚਾਨਕ ਗੋਲੀ ਚੱਲਣ ਨਾਲ ਕਿਸਾਨ ਦੀ ਮੌਤ, ਬੈਡਰੂਮ ’ਚੋਂ ਖੂਨ ਨਾਲ ਲੱਥ-ਪੱਥ ਮਿਲੀ ਲਾਸ਼

ਸੁਲਤਾਨਪੁਰ ਲੋਧੀ , 24 ਦਸੰਬਰ (ਥਿੰਦ )- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿਚ ਅੱਜ ਦੇਰ ਸ਼ਾਮ ਕਰੀਬ 7 ਵਜੇ ਦੇ ਕਰੀਬ ਲਾਇਸੰਸੀ ...

ਅਜੀਤ ਡੈਸਕ 24-12-2025

ਸੁਲਤਾਨਪੁਰ ਲੋਧੀ , 24 ਦਸੰਬਰ (ਥਿੰਦ )- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿਚ ਅੱਜ ਦੇਰ ਸ਼ਾਮ ਕਰੀਬ 7 ਵਜੇ ਦੇ ਕਰੀਬ ਲਾਇਸੰਸੀ 12 ਬੋਰ ਦੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਨਾਲ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ (60) ਪੁੱਤਰ ਚੈਨ ਸਿੰਘ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਘਟਨਾ ਵੇਲੇ ਮ੍ਰਿਤਕ ਆਪਣੇ ਘਰ ਵਿਚ ਆਪਣੀ ਪਤਨੀ ਸ਼ਿੰਦਰਪਾਲ ਕੌਰ ਨਾਲ ਇਕੱਲਾ ਮੌਜੂਦ ਸੀ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਤਨੀ ਨੇ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਬਲਕਾਰ ਸਿੰਘ ਦੀ ਖੂਨ ਨਾਲ ਲੱਥ ਪੱਥ ਲਾਸ਼ ਉਸ ਦੇ ਬੈਡਰੂਮ ਵਿਚੋਂ ਮਿਲੀ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਵਿਆਹੀ ਹੋਈ ਹੈ, ਜਦਕਿ ਦੋਵੇਂ ਲੜਕੇ ਵਿਦੇਸ਼ ਰਹਿੰਦੇ ਹਨ। ਪਰਿਵਾਰ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਉੱਤੇ ਕੋਈ ਸ਼ੱਕ ਨਹੀਂ ਹੈ ਅਤੇ ਇਹ ਮੌਤ ਲਾਇਸੰਸੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਹੋਈ ਹੈ।ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪਿਛਲੀ ਖ਼ਬਰ ਓਸਵਾਲ ਗਰੁੱਪ ਦੇ ਮਾਲਕ ਨੂੰ ਡਿਜੀਟਲ ਅਰੈਸਟ ਕਰਕੇ 7 ਕਰੋੜ ਦੀ ਠੱਗੀ ਕਰਨ ਦੇ ਮਾਮਲੇ 'ਚ ਈ.ਡੀ. ਦੀ ਵੱਡੀ ਕਾਰਵਾਈ ਅਗਲੀ ਖ਼ਬਰ ਕੇਂਦਰ 2026 ਤੋਂ 10ਵੀਂ ਅਤੇ 12ਵੀਂ ਜਮਾਤ ਦੇ ਫ਼ੇਲ੍ਹ ਹੋਏ ਵਿਦਿਆਰਥੀਆਂ ਨੂੰ ਕਰੇਗਾ ਟਰੈਕ