16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਦੇਸ਼ ਜਾਣ ਦੀ ਇੱਛਾ ਪੁਰੀ ਨਾ ਹੋਣ 'ਤੇ ਨੌਜਵਾਨ ਵਲੋਂ ਖੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ,(ਸੰਗਰੂਰ), 26 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਹੰਬਲਵਾਸ ਜਖੇਪਲ ਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਵਲੋਂ ਕੋਈ ਜ਼ਹਿਰੀਲੀ...

ਅਜੀਤ ਡੈਸਕ 26-12-2025

ਸੁਨਾਮ ਊਧਮ ਸਿੰਘ ਵਾਲਾ,(ਸੰਗਰੂਰ), 26 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਹੰਬਲਵਾਸ ਜਖੇਪਲ ਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹੰਬਲਵਾਸ ਜਖੇਪਲ ਦੇ ਬਾਰਵੀਂ ਜਮਾਤ ਪਾਸ ਨੌਜਵਾਨ ਹਰਵੀਰ ਸਿੰਘ ਨੇ ਵਿਦੇਸ਼ ਜਾਣ ਲਈ ਸਟੱਡੀ ਵੀਜੇ ਦੀ ਫਾਇਲ ਲਗਾਈ ਸੀ ਪਰ ਕਿਸੇ ਕਾਰਨ ਉਸ ਦੇ ਵੀਜੇ ਦੀ ਰਿਫੂਜਿਲ ਆ ਗਈ।

ਹਰਵੀਰ ਸਿੰਘ ਵਿਦੇਸ਼ ਜਾਣ ਲਈ ਮੁੜ ਫਾਇਲ ਲਾਉਣਾ ਚਾਹੁੰਦਾ ਸੀ ਪਰ ਆਰਥਿਕ ਤੰਗੀ ਕਾਰਨ ਅਸਮਰੱਥ ਸੀ ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਬੀਤੀ ਸ਼ਾਮ ਕਰੀਬ ਸਾਢੇ ਕੁ ਤਿੰਨ ਵਜੇ ਆਪਣੇ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਤਾ ਲੱਗਣ ’ਤੇ ਬੇਹੋਸ਼ੀ ਦੀ ਹਾਲਤ ਵਿਚ ਹਰਵੀਰ ਸਿੰਘ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਸਹਾਇਕ ਦਰਸ਼ਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਜੱਗਾ ਸਿੰਘ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ।

 

ਪਿਛਲੀ ਖ਼ਬਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬੰਬ ਦੀ ਸੂਚਨਾ ਨਾਲ ਮਚੀ ਹਫ਼ੜਾ-ਦਫ਼ੜੀ ਅਗਲੀ ਖ਼ਬਰ ਸਾਹਿਬਜ਼ਾਦੇ ਹਨ ਅਦੁੱਤੀ ਸ਼ਹਾਦਤ ਦੀ ਮਿਸਾਲ- ਪ੍ਰਧਾਨ ਮੰਤਰੀ ਮੋਦੀ