16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਰਵਣ ਸਿੰਘ ਨੂੰ ਬਾਲ ਪੁਰਸਕਾਰ ਮਿਲਣਾ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ- ਮੁੱਖ ਮੰਤਰੀ ਮਾਨ

ਚੰਡੀਗੜ੍ਹ,26 ਦਸੰਬਰ- ਫ਼ਿਰੋਜ਼ਪੁਰ ਦੇ ਸ਼ਰਵਨ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਮਿਲਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਸ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ...

ਅਜੀਤ ਡੈਸਕ 26-12-2025

ਚੰਡੀਗੜ੍ਹ,26 ਦਸੰਬਰ- ਫ਼ਿਰੋਜ਼ਪੁਰ ਦੇ ਸ਼ਰਵਨ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਮਿਲਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਸ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਮਾਣਯੋਗ ਰਾਸ਼ਟਰਪਤੀ ਜੀ ਵਲੋਂ ਸਾਡੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ 10 ਸਾਲਾ ਸ਼੍ਰਵਣ ਸਿੰਘ ਨੂੰ 'ਰਾਸ਼ਟਰੀ ਬਾਲ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ। ਸਾਡੇ ਗੁਰੂਆਂ ਵਲੋਂ ਦਿੱਤੀ ਗਈ ਸਿੱਖਿਆ 'ਤੇ ਚੱਲਦੇ ਹੋਏ ਆਪ੍ਰੇਸ਼ਨ ਸੰਧੂਰ ਦੌਰਾਨ ਸ਼ਰਵਨ ਸਿੰਘ ਵਲੋਂ ਫੌਜੀ ਜਵਾਨਾਂ ਦੀ ਘਰੋਂ ਚਾਹ-ਪਾਣੀ ਅਤੇ ਖਾਣਾ ਲਿਆ ਕੇ ਕੀਤੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਬੱਚੇ ਦੇ ਦੇਸ਼ ਪ੍ਰਤੀ ਹੌਸਲੇ ਅਤੇ ਜਜ਼ਬੇ ਨੂੰ ਸਲਾਮ।

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ ਅਗਲੀ ਖ਼ਬਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬੰਬ ਦੀ ਸੂਚਨਾ ਨਾਲ ਮਚੀ ਹਫ਼ੜਾ-ਦਫ਼ੜੀ