16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ) -ਨਿਊ ਕੈਂਟ ਵਿਖੇ ਇਕ ਔਰਤ ਵਲੋਂ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ...

ਅਜੀਤ ਡੈਸਕ 27-12-2025

ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ) - ਨਿਊ ਕੈਂਟ ਵਿਖੇ ਇਕ ਔਰਤ ਵਲੋਂ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਨਿਊ ਕੈਂਟ ਵਿਖੇ ਫ਼ੌਜ ਵਿਚ ਕੰਮ ਕਰਦੇ ਕਾਂਸਟੇਬਲ ਸੁਮਿਤ ਕੁਮਾਰ ਦੀ ਪਤਨੀ ਆਰਤੀ ਵਲੋਂ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ। ਇਸ ਸੰਬੰਧੀ ਸੂਚਨਾ ਮਿਲਣ 'ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੇ ਮਕਾਨ ਮਾਲਕ ਨੂੰ ਉਤਾਰਿਆ ਮੌਤ ਦੇ ਘਾਟ ਅਗਲੀ ਖ਼ਬਰ ਗੁਰਦਾਸਪੁਰ ਚ ਤਿੰਨ ਦਿਨਾਂ ਦੌਰਾਨ ਤੀਸਰੀ ਜਗ੍ਹਾ 'ਤੇ ਚੱਲੀ ਗੋਲੀ, ਅਣਪਛਾਤੇ ਡੋਮੀਨੋਜ਼ ਦੇ ਰੈਸਟੋਰੈਂਟ 'ਤੇ ਗੋਲੀ ਚਲਾ ਕੇ...